ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥
MAR 27, 2024
Description Community
About
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧।
ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥
ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨।
ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥
ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ।
ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ।
(ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l
Salok Fifth Mahalla
My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l
Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l
Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form).
This whole creation is the abode of the Lord, whose abode is the highest, which is inaccessible and infinite, the saints attach (our) love to that God.

(O brother!) Day and night one should meditate on the Lord with folded hands, when the Lord Himself is kind, the company of His devotees would be obtained.l9l

---

Send in a voice message: https://podcasters.spotify.com/pod/show/gsjhampur/message
Comments