March 04,2023 Hukamnama Sahib
MAR 04, 2023
Description Community
About
ਰਾਗੁ ਬਿਹਾਗੜਾ ਛੰਤ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ ਨਾਮੁ ਧਿਆਈਐ ਮੇਰੀ ਜਿੰਦੁੜੀਏ ਗੁਰਮੁਖਿ ਨਾਮੁ ਅਮੋਲੇ ਰਾਮ ॥ ਹਰਿ ਰਸਿ ਬੀਧਾ ਹਰਿ ਮਨੁ ਪਿਆਰਾ ਮਨੁ ਹਰਿ ਰਸਿ ਨਾਮਿ ਝਕੋਲੇ ਰਾਮ ॥ ਗੁਰਮਤਿ ਮਨੁ ਠਹਰਾਈਐ ਮੇਰੀ ਜਿੰਦੁੜੀਏ ਅਨਤ ਨ ਕਾਹੂ ਡੋਲੇ ਰਾਮ ॥ ਮਨ ਚਿੰਦਿਅੜਾ ਫਲੁ ਪਾਇਆ ਹਰਿ ਪ੍ਰਭੁ ਗੁਣ ਨਾਨਕ ਬਾਣੀ ਬੋਲੇ ਰਾਮ ॥੧॥ ਗੁਰਮਤਿ ਮਨਿ ਅੰਮ੍ਰਿਤੁ ਵੁਠੜਾ ਮੇਰੀ ਜਿੰਦੁੜੀਏ ਮੁਖਿ ਅੰਮ੍ਰਿਤ ਬੈਣ ਅਲਾਏ ਰਾਮ ॥ ਅੰਮ੍ਰਿਤ ਬਾਣੀ ਭਗਤ ਜਨਾ ਕੀ ਮੇਰੀ ਜਿੰਦੁੜੀਏ ਮਨਿ ਸੁਣੀਐ ਹਰਿ ਲਿਵ ਲਾਏ ਰਾਮ ॥ ਚਿਰੀ ਵਿਛੁੰਨਾ ਹਰਿ ਪ੍ਰਭੁ ਪਾਇਆ ਗਲਿ ਮਿਲਿਆ ਸਹਜਿ ਸੁਭਾਏ ਰਾਮ ॥ ਜਨ ਨਾਨਕ ਮਨਿ ਅਨਦੁ ਭਇਆ ਹੈ ਮੇਰੀ ਜਿੰਦੁੜੀਏ ਅਨਹਤ ਸਬਦ ਵਜਾਏ ਰਾਮ ॥੨॥ਸਖੀ ਸਹੇਲੀ ਮੇਰੀਆ ਮੇਰੀ ਜਿੰਦੁੜੀਏ ਕੋਈ ਹਰਿ ਪ੍ਰਭੁ ਆਣਿ ਮਿਲਾਵੈ ਰਾਮ ॥ ਹਉ ਮਨੁ ਦੇਵਉ ਤਿਸੁ ਆਪਣਾ ਮੇਰੀ ਜਿੰਦੁੜੀਏ ਹਰਿ ਪ੍ਰਭ ਕੀ ਹਰਿ ਕਥਾ ਸੁਣਾਵੈ ਰਾਮ ॥ ਗੁਰਮੁਖਿ ਸਦਾ ਅਰਾਧਿ ਹਰਿ ਮੇਰੀ ਜਿੰਦੁੜੀਏ ਮਨ ਚਿੰਦਿਅੜਾ ਫਲੁ ਪਾਵੈ ਰਾਮ ॥ ਨਾਨਕ ਭਜੁ ਹਰਿ ਸਰਣਾਗਤੀ ਮੇਰੀ ਜਿੰਦੁੜੀਏ ਵਡਭਾਗੀ ਨਾਮੁ ਧਿਆਵੈ ਰਾਮ ॥੩॥ਕਰਿ ਕਿਰਪਾ ਪ੍ਰਭ ਆਇ ਮਿਲੁ ਮੇਰੀ ਜਿੰਦੁੜੀਏ ਗੁਰਮਤਿ ਨਾਮੁ ਪਰਗਾਸੇ ਰਾਮ ॥ ਹਉ ਹਰਿ ਬਾਝੁ ਉਡੀਣੀਆ ਮੇਰੀ ਜਿੰਦੁੜੀਏ ਜਿਉ ਜਲ ਬਿਨੁ ਕਮਲ ਉਦਾਸੇ ਰਾਮ ॥ ਗੁਰਿ ਪੂਰੈ ਮੇਲਾਇਆ ਮੇਰੀ ਜਿੰਦੁੜੀਏ ਹਰਿ ਸਜਣੁ ਹਰਿ ਪ੍ਰਭੁ ਪਾਸੇ ਰਾਮ ॥ ਧਨੁ ਧਨੁ ਗੁਰੂ ਹਰਿ ਦਸਿਆ ਮੇਰੀ ਜਿੰਦੁੜੀਏ ਜਨ ਨਾਨਕ ਨਾਮਿ ਬਿਗਾਸੇ ਰਾਮ ॥੪॥੧॥

---

Send in a voice message: https://anchor.fm/gsjhampur/message
Comments