Audio Gurbani by Gurjit Singh Jhampur

Gurjit Singh Jhampur

About

Welcome to Audio Gurbani. This is your host Gurjit Singh Jhampur from whom Waheguru ji taking this holy service Daily. Your blessings are needed too.

Available on

Community

1550 episodes

SORAT’H, NINTH MEHL: In this world, I have not found any true friend.

Welcome to Audio Gurbani. This is your host Gurjit Singh Jhampur fom whom Waheguru ji take the pure service of Recitation of Gurbani and Hukamnama from Sri Darbar Sahib Amritsar. Audio English and Punjabi. Your may also take blessings by support. Other Sikh stories and news etc. ਆਡੀਓ ਗੁਰਬਾਣੀ ਵਿੱਚ ਤੁਹਾਡਾ ਸੁਆਗਤ ਹੈ। ਇਹ ਤੁਹਾਡੇ ਮੇਜ਼ਬਾਨ ਗੁਰਜੀਤ ਸਿੰਘ ਝਾਮਪੁਰ ਹਨ ਜਿਨ੍ਹਾਂ ਨੂੰ ਵਾਹਿਗੁਰੂ ਜੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਗੁਰਬਾਣੀ ਦੇ ਪਾਠ ਅਤੇ ਹੁਕਮਨਾਮੇ ਦੀ ਨਿਸ਼ਕਾਮ ਸੇਵਾ ਲੈਂਦੇ ਹਨ। ਆਡੀਓ ਅੰਗਰੇਜ਼ੀ ਅਤੇ ਪੰਜਾਬੀ। ਤੁਹਾਡੇ ਸਹਿਯੋਗ ਨਾਲ ਨਿਰੰਤਰ ਜਾਰੀ ਹੈ। ਆਸ ਹੈ ਕਿ ਆਪ ਜੀ ਇਸੇ ਤਰ੍ਹਾਂ ਸਹਿਯੋਗ ਦਿੰਦੇ ਰਹੋਗੇ। The daily Hukamnama sahib from Sri Darbar Sahib Amritsar including Punjabi and English translation audio ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥ ਕਹਂਉ ਕਹਾ ਯਿਆ ਮਨ ਬਉਰੇ ਕਉ ਇਨ ਸਿਉ ਨੇਹੁ ਲਗਾਇਓ ॥ ਦੀਨਾ ਨਾਥ ਸਕਲ ਭੈ ਭੰਜਨ ਜਸੁ ਤਾ ਕੋ ਬਿਸਰਾਇਓ ॥੨॥ ਸੁਆਨ ਪੂਛ ਜਿਉ ਭਇਓ ਨ ਸੂਧਉ ਬਹੁਤੁ ਜਤਨੁ ਮੈ ਕੀਨਉ ॥ ਨਾਨਕ ਲਾਜ ਬਿਰਦ ਕੀ ਰਾਖਹੁ ਨਾਮੁ ਤੁਹਾਰਉ ਲੀਨਉ ॥੩॥੯॥ ਅਰਥ: ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ।੧।ਰਹਾਉ। ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ।੧। ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ। (ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤਿ-ਸਾਲਾਹ (ਇਸ ਨੇ) ਭੁਲਾਈ ਹੋਈ ਹੈ।੨। ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ। ਹੇ ਨਾਨਕ! ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ।੩।੯। SORAT’H, NINTH MEHL: In this world, I have not found any true friend. The whole world is attached to its own pleasures, and when trouble comes, no one is with you. || 1 || Pause || Wives, friends, children and relatives — all are attached to wealth. When they see a poor man, they all forsake his company and run away. || 1 || So what should I say to this crazy mind, which is affectionately attached to them? The Lord is the Master of the meek, the Destroyer of all fears, and I have forgotten to praise Him. || 2 || Like a dog’s tail, which will never straighten out, the mind will not change, no matter how many things are tried. Says Nanak, please, Lord, uphold the honor of Your innate nature; I chant Your Name. || 3 || 9 || Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

6m
Apr 01
ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥

ਧਨਾਸਰੀ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਸਤਿਗੁਰ ਦੀਨ ਦਇਆਲ ਜਿਸੁ ਸੰਗਿ ਹਰਿ ਗਾਵੀਐ ਜੀਉ ॥ ਅੰਮ੍ਰਿਤੁ ਹਰਿ ਕਾ ਨਾਮੁ ਸਾਧਸੰਗਿ ਰਾਵੀਐ ਜੀਉ ॥ ਭਜੁ ਸੰਗਿ ਸਾਧੂ ਇਕੁ ਅਰਾਧੂ ਜਨਮ ਮਰਨ ਦੁਖ ਨਾਸਏ ॥ ਧੁਰਿ ਕਰਮੁ ਲਿਖਿਆ ਸਾਚੁ ਸਿਖਿਆ ਕਟੀ ਜਮ ਕੀ ਫਾਸਏ ॥ ਭੈ ਭਰਮ ਨਾਠੇ ਛੁਟੀ ਗਾਠੇ ਜਮ ਪੰਥਿ ਮੂਲਿ ਨ ਆਵੀਐ ॥ਬਿਨਵੰਤਿ ਨਾਨਕ ਧਾਰਿ ਕਿਰਪਾ ਸਦਾ ਹਰਿ ਗੁਣ ਗਾਵੀਐ ॥੧॥ ਨਿਧਰਿਆ ਧਰ ਏਕੁ ਨਾਮੁ ਨਿਰੰਜਨੋ ਜੀਉ ॥ ਤੂ ਦਾਤਾ ਦਾਤਾਰੁ ਸਰਬ ਦੁਖ ਭੰਜਨੋ ਜੀਉ ॥ ਦੁਖ ਹਰਤ ਕਰਤਾ ਸੁਖਹ ਸੁਆਮੀ ਸਰਣਿ ਸਾਧੂ ਆਇਆ॥ਸੰਸਾਰੁ ਸਾਗਰੁ ਮਹਾ ਬਿਖੜਾ ਪਲ ਏਕ ਮਾਹਿ ਤਰਾਇਆ ॥ ਪੂਰਿ ਰਹਿਆ ਸਰਬ ਥਾਈ ਗੁਰ ਗਿਆਨੁ ਨੇਤ੍ਰੀ ਅੰਜਨੋ ॥ ਬਿਨਵੰਤਿ ਨਾਨਕ ਸਦਾ ਸਿਮਰੀ ਸਰਬ ਦੁਖ ਭੈ ਭੰਜਨੋ ॥੨॥ ਆਪਿ ਲੀਏ ਲੜਿ ਲਾਇ ਕਿਰਪਾ ਧਾਰੀਆ ਜੀਉ॥ ਮੋਹਿ ਨਿਰਗੁਣੁ ਨੀਚੁ ਅਨਾਥੁ ਪ੍ਰਭ ਅਗਮ ਅਪਾਰੀਆ ਜੀਉ ॥ ਦਇਆਲ ਸਦਾ ਕ੍ਰਿਪਾਲ ਸੁਆਮੀ ਨੀਚ ਥਾਪਣਹਾਰਿਆ ॥ ਜੀਅ ਜੰਤ ਸਭਿ ਵਸਿ ਤੇਰੈ ਸਗਲ ਤੇਰੀ ਸਾਰਿਆ ॥ ਆਪਿ ਕਰਤਾ ਆਪਿ ਭੁਗਤਾ ਆਪਿ ਸਗਲ ਬੀਚਾਰੀਆ ॥ ਬਿਨਵੰਤ ਨਾਨਕ ਗੁਣ ਗਾਇ ਜੀਵਾ ਹਰਿ ਜਪੁ ਜਪਉ ਬਨਵਾਰੀਆ ॥੩॥ ਤੇਰਾ ਦਰਸੁ ਅਪਾਰੁ ਨਾਮੁ ਅਮੋਲਈ ਜੀਉ ॥ ਨਿਤਿ ਜਪਹਿ ਤੇਰੇ ਦਾਸ ਪੁਰਖ ਅਤੋਲਈ ਜੀਉ ॥ ਸੰਤ ਰਸਨ ਵੂਠਾ ਆਪਿ ਤੂਠਾ ਹਰਿ ਰਸਹਿ ਸੇਈ ਮਾਤਿਆ ॥ ਗੁਰ ਚਰਨ ਲਾਗੇ ਮਹਾ ਭਾਗੇ ਸਦਾ ਅਨਦਿਨੁ ਜਾਗਿਆ ॥ ਸਦ ਸਦਾ ਸਿੰਮ੍ਰਤਬੵ ਸੁਆਮੀ ਸਾਸਿ ਸਾਸਿ ਗੁਣ ਬੋਲਈ ॥ ਬਿਨਵੰਤਿ ਨਾਨਕ ਧੂਰਿ ਸਾਧੂ ਨਾਮੁ ਪ੍ਰਭੂ ਅਮੋਲਈ ॥੪॥੧॥ --- Send in a voice message: https://podcasters.spotify.com/pod/show/gsjhampur/message

13m
Mar 31
ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥

The daily Hukamnama Sahib from Sri Darbar Sahib Amritsar including translation in English and Punjabi audio ਸਲੋਕੁ ਮਃ ੩ ॥ ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥ ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥ ਅਰਥ: ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ; ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ। ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥ ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥ ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥ ਅਰਥ: ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ; ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ; ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ। ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥ ਅਰਥ: ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ।੧। ਮਃ ੩ ॥ ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥ ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥ {ਪੰਨਾ 646} ਅਰਥ: ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ; (ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ। (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ।੨। ਪਉੜੀ ॥ ਹਰਿ ਚੋਲੀ ਦੇਹ ਸਵਾਰੀ ਕਢਿ ਪੈਧੀ ਭਗਤਿ ਕਰਿ ॥ ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥ ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥ ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥ ਅਰਥ: (ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ। (ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ; (ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ। ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ। ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥ ਅਰਥ: ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧। SHALOK, THIRD MEHL: O Shaykh, you wander in the four directions, blown by the four winds; bring your mind back to the home of the One Lord. Renounce your petty arguments, and realize the Word of the Guru’s Shabad. Bow in humble respect before the True Guru; He is the Knower who knows everything. Burn away your hopes and desires, and live like a guest in this world. If you walk in harmony with the True Guru’s Will, then you shall be honored in the Court of the Lord. O Nanak, those who do not contemplate the Naam, the Name of the Lord — cursed are their clothes, and cursed is their food. || 1 || THIRD MEHL: There is no end to the Lord’s Glorious Praises; His worth cannot be described. O Nanak, the Gurmukhs chant the Glorious Praises of the Lord; they are absorbed in His Glorious Virtues. || 2 || PAUREE: The Lord has adorned the coat of the body; He has embroidered it with devotional worship. The Lord has woven His silk into it, in so many ways and fashions. How rare is that man of understanding, who understands, and deliberates within. He alone understands these deliberations, whom the Lord Himself inspires to understand. Poor servant Nanak speaks: the Gurmukhs know the Lord, the Lord is True. || 11 || --- Send in a voice message: https://podcasters.spotify.com/pod/show/gsjhampur/message

8m
Mar 30
ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥

The daily Hukamnama Sahib from Sri Darbar Sahib Amritsar including English and Punjabi translation audio ਧਨਾਸਰੀ ਮਹਲਾ ੫ ॥ ਪਾਨੀ ਪਖਾ ਪੀਸਉ ਸੰਤ ਆਗੈ ਗੁਣ ਗੋਵਿੰਦ ਜਸੁ ਗਾਈ ॥ ਸਾਸਿ ਸਾਸਿ ਮਨੁ ਨਾਮੁ ਸਮ੍ਹ੍ਹਾਰੈ ਇਹੁ ਬਿਸ੍ਰਾਮ ਨਿਧਿ ਪਾਈ ॥੧॥ ਤੁਮ੍ਹ੍ਹ ਕਰਹੁ ਦਇਆ ਮੇਰੇ ਸਾਈ ॥ ਐਸੀ ਮਤਿ ਦੀਜੈ ਮੇਰੇ ਠਾਕੁਰ ਸਦਾ ਸਦਾ ਤੁਧੁ ਧਿਆਈ ॥੧॥ ਰਹਾਉ ॥ ਤੁਮ੍ਹ੍ਹਰੀ ਕ੍ਰਿਪਾ ਤੇ ਮੋਹੁ ਮਾਨੁ ਛੂਟੈ ਬਿਨਸਿ ਜਾਇ ਭਰਮਾਈ ॥ ਅਨਦ ਰੂਪੁ ਰਵਿਓ ਸਭ ਮਧੇ ਜਤ ਕਤ ਪੇਖਉ ਜਾਈ ॥੨॥ ਤੁਮ੍ਹ੍ਹ ਦਇਆਲ ਕਿਰਪਾਲ ਕ੍ਰਿਪਾ ਨਿਧਿ ਪਤਿਤ ਪਾਵਨ ਗੋਸਾਈ ॥ ਕੋਟਿ ਸੂਖ ਆਨੰਦ ਰਾਜ ਪਾਏ ਮੁਖ ਤੇ ਨਿਮਖ ਬੁਲਾਈ ॥੩॥ ਜਾਪ ਤਾਪ ਭਗਤਿ ਸਾ ਪੂਰੀ ਜੋ ਪ੍ਰਭ ਕੈ ਮਨਿ ਭਾਈ ॥ ਨਾਮੁ ਜਪਤ ਤ੍ਰਿਸਨਾ ਸਭ ਬੁਝੀ ਹੈ ਨਾਨਕ ਤ੍ਰਿਪਤਿ ਅਘਾਈ ॥੪॥੧੦॥ ਅਰਥ: ਹੇ ਮੇਰੇ ਖਸਮ-ਪ੍ਰਭੂ! ਮੇਰੇ ਉੱਤੇ) ਦਇਆ ਕਰ। ਹੇ ਮੇਰੇ ਠਾਕੁਰ! ਮੈਨੂੰ ਇਹੋ ਜਿਹੀ ਅਕਲ ਬਖ਼ਸ਼ ਕਿ ਮੈਂ ਸਦਾ ਹੀ ਤੇਰਾ ਨਾਮ ਸਿਮਰਦਾ ਰਹਾਂ।੧।ਰਹਾਉ। (ਹੇ ਪ੍ਰਭੂ! ਮੇਹਰ ਕਰ) ਮੈਂ (ਤੇਰੇ) ਸੰਤਾਂ ਦੀ ਸੇਵਾ ਵਿਚ (ਰਹਿ ਕੇ, ਉਹਨਾਂ ਵਾਸਤੇ) ਪਾਣੀ (ਢੋਂਦਾ ਰਹਾਂ, ਉਹਨਾਂ ਨੂੰ) ਪੱਖਾ (ਝੱਲਦਾ ਰਹਾਂ, ਉਹਨਾਂ ਵਾਸਤੇ ਆਟਾ) ਪੀਂਹਦਾ ਰਹਾਂ, ਤੇ, ਹੇ ਗੋਬਿੰਦ! ਤੇਰੀ ਸਿਫ਼ਤਿ-ਸਾਲਾਹ ਤੇਰੇ ਗੁਣ ਗਾਂਦਾ ਰਹਾਂ। ਮੇਰਾ ਮਨ ਹਰੇਕ ਸਾਹ ਦੇ ਨਾਲ (ਤੇਰਾ) ਨਾਮ ਚੇਤੇ ਕਰਦਾ ਰਹੇ, ਮੈਂ ਤੇਰਾ ਇਹ ਨਾਮ ਪ੍ਰਾਪਤ ਕਰ ਲਵਾਂ ਜੋ ਸੁਖ ਸ਼ਾਂਤੀ ਦਾ ਖ਼ਜ਼ਾਨਾ ਹੈ।੧। ਹੇ ਪ੍ਰਭੂ! ਤੇਰੀ ਕਿਰਪਾ ਨਾਲ (ਮੇਰਾ ਅੰਦਰੋਂ) ਮਾਇਆ ਦਾ ਮੋਹ ਮੁੱਕ ਜਾਏ, ਅਹੰਕਾਰ ਦੂਰ ਹੋ ਜਾਏ, ਮੇਰੀ ਭਟਕਣਾ ਦਾ ਨਾਸ ਹੋ ਜਾਏ, ਮੈਂ ਜਿੱਥੇ ਕਿੱਥੇ ਜਾ ਕੇ ਵੇਖਾਂ, ਸਭਨਾਂ ਵਿਚ ਮੈਨੂੰ ਤੂੰ ਆਨੰਦ-ਸਰੂਪ ਹੀ ਵੱਸਦਾ ਦਿੱਸੇਂ।੨। ਹੇ ਧਰਤੀ ਦੇ ਖਸਮ! ਤੂੰ ਦਇਆਲ ਹੈਂ, ਕਿਰਪਾਲ ਹੈਂ, ਤੂੰ ਦਇਆ ਦਾ ਖ਼ਜ਼ਾਨਾ ਹੈਂ, ਤੂੰ ਵਿਕਾਰੀਆਂ ਨੂੰ ਪਵਿੱਤ੍ਰ ਕਰਨ ਵਾਲਾ ਹੈਂ। ਜਦੋਂ ਮੈਂ ਅੱਖ ਝਮਕਣ ਜਿਤਨੇ ਸਮੇ ਲਈ ਭੀ ਮੂੰਹੋਂ ਤੇਰਾ ਨਾਮ ਉਚਾਰਦਾ ਹਾਂ, ਮੈਨੂੰ ਇਉਂ ਜਾਪਦਾ ਹੈ ਕਿ ਮੈਂ ਰਾਜ-ਭਾਗ ਦੇ ਕ੍ਰੋੜਾਂ ਸੁਖ ਆਨੰਦ ਮਾਣ ਲਏ ਹਨ।੩। ਹੇ ਨਾਨਕ! ਉਹੀ ਜਾਪ ਤਾਪ ਉਹੀ ਭਗਤੀ ਸਿਰੇ ਚੜ੍ਹੀ ਜਾਣੋ, ਜੇਹੜੀ ਪਰਮਾਤਮਾ ਦੇ ਮਨ ਵਿਚ ਪਸੰਦ ਆਉਂਦੀ ਹੈ। ਪਰਮਾਤਮਾ ਦਾ ਨਾਮ ਜਪਿਆਂ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ, (ਮਾਇਕ ਪਦਾਰਥਾਂ ਵਲੋਂ) ਪੂਰੇ ਤੌਰ ਤੇ ਰੱਜ ਜਾਈਦਾ ਹੈ।੪।੧੦। DHANAASAREE, FIFTH MEHL: I carry the water, wave the fan, and grind the corn for the Saints; I sing the Glorious Praises of the Lord of the Universe. With each and every breath, my mind remembers the Naam, the Name of the Lord; in this way, it finds the treasure of peace. || 1 || Have pity on me, O my Lord and Master. Bless me with such understanding, O my Lord and Master, that I may forever and ever meditate on You. || 1 || Pause || By Your Grace, emotional attachment and egotism are eradicated, and doubt is dispelled. The Lord, the embodiment of bliss, is pervading and permeating in all; wherever I go, there I see Him. || 2 || You are kind and compassionate, the treasure of mercy, the Purifier of sinners, Lord of the world. I obtain millions of joys, comforts and kingdoms, if You inspire me to chant Your Name with my mouth, even for an instant. || 3 || That alone is perfect chanting, meditation, penance and devotional worship service, which is pleasing to God’s Mind. Chanting the Naam, all thirst and desire is satisfied; Nanak is satisfied and fulfilled. || 4 || 10 || Email ThisBlogThis!Share to TwitterShare to FacebookShare to Pinterest Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

6m
Mar 29
ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥ ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥ ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥ ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥ ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥ ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥ ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥ ਅਰਥ: ਹੇ ਨਾਨਕ! ਜੋ ਪ੍ਰਭੂ ਅਸਾਨੂੰ ਮਨ-ਮੰਨੀਆਂ ਦਾਤਾਂ ਦੇਂਦਾ ਹੈ ਜੋ ਸਭ ਥਾਂ (ਸਭ ਜੀਵਾਂ ਦੀਆਂ) ਆਸਾਂ ਪੂਰੀਆਂ ਕਰਦਾ ਹੈ, ਜੋ ਅਸਾਡੇ ਝਗੜੇ ਤੇ ਕਲੇਸ਼ ਨਾਸ ਕਰਨ ਵਾਲਾ ਹੈ ਉਸ ਨੂੰ ਯਾਦ ਕਰ, ਉਹ ਤੈਥੋਂ ਦੂਰ ਨਹੀਂ ਹੈ।੧। ਹੇ ਨਾਨਕ! ਜਿਸ ਪ੍ਰਭੂ ਦੀ ਬਰਕਤਿ ਨਾਲ ਤੂੰ ਸਾਰੀਆਂ ਮੌਜਾਂ ਮਾਣਦਾ ਹੈਂ, ਉਸ ਨਾਲ ਪ੍ਰੀਤ ਜੋੜ। ਜਿਸ ਪ੍ਰਭੂ ਨੇ ਤੇਰਾ ਸੋਹਣਾ ਸਰੀਰ ਬਣਾਇਆ ਹੈ, ਰੱਬ ਕਰ ਕੇ ਉਹ ਤੈਨੂੰ ਕਦੇ ਭੀ ਨਾਹ ਭੁੱਲੇ।੨। (ਪ੍ਰਭੂ ਨੇ ਤੈਨੂੰ) ਜਿੰਦ ਪ੍ਰਾਣ ਸਰੀਰ ਤੇ ਧਨ ਦਿੱਤਾ ਤੇ ਸੁਆਦਲੇ ਪਦਾਰਥ ਭੋਗਣ ਨੂੰ ਦਿੱਤੇ। ਤੇਰੇ ਚੰਗੇ ਭਾਗ ਬਣਾ ਕੇ, ਤੈਨੂੰ ਉਸ ਨੇ ਘਰ ਸੋਹਣੇ ਮਕਾਨ, ਰਥ ਤੇ ਘੋੜੇ ਦਿੱਤੇ। ਸਭ ਕੁਝ ਦੇਣ-ਜੋਗੇ ਪ੍ਰਭੂ ਨੇ ਤੈਨੂੰ ਪੁੱਤਰ, ਵਹੁਟੀ ਮਿੱਤ੍ਰ ਤੇ ਨੌਕਰ ਦਿੱਤੇ। ਉਸ ਪ੍ਰਭੂ ਨੂੰ ਸਿਮਰਿਆਂ ਮਨ ਤਨ ਖਿੜਿਆ ਰਹਿੰਦਾ ਹੈ, ਸਾਰੇ ਦੁੱਖ ਮਿਟ ਜਾਂਦੇ ਹਨ। (ਹੇ ਭਾਈ!) ਸਤਸੰਗ ਵਿਚ ਉਸ ਹਰੀ ਦੇ ਗੁਣ ਚੇਤੇ ਕਰਿਆ ਕਰੋ, ਸਾਰੇ ਰੋਗ (ਉਸ ਨੂੰ ਸਿਮਰਿਆਂ) ਨਾਸ ਹੋ ਜਾਂਦੇ ਹਨ।੩। SHALOK He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 --- Send in a voice message: https://podcasters.spotify.com/pod/show/gsjhampur/message

5m
Mar 28
ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥

ਸਲੋਕ ਮਃ ੫ ॥ ਨਦੀ ਤਰੰਦੜੀ ਮੈਡਾ ਖੋਜੁ ਨ ਖੁੰਭੈ ਮੰਝਿ ਮੁਹਬਤਿ ਤੇਰੀ ॥ ਤਉ ਸਹ ਚਰਣੀ ਮੈਡਾ ਹੀਅੜਾ ਸੀਤਮੁ ਹਰਿ ਨਾਨਕ ਤੁਲਹਾ ਬੇੜੀ ॥੧॥ ਅਰਥ: (ਸੰਸਾਰ-) ਨਦੀ ਵਿਚ ਤਰਦੀ ਦਾ ਮੇਰਾ ਪੈਰ (ਮੋਹ ਦੇ ਚਿੱਕੜ ਵਿਚ) ਨਹੀਂ ਖੁੱਭਦਾ, ਕਿਉਂਕਿ ਮੇਰੇ ਹਿਰਦੇ ਵਿਚ ਤੇਰੀ ਪ੍ਰੀਤਿ ਹੈ। ਹੇ ਪਤੀ (ਪ੍ਰਭੂ) ! ਮੈਂ ਆਪਣਾ ਇਹ ਨਿਮਾਣਾ ਜਿਹਾ ਦਿਲ ਤੇਰੇ ਚਰਨਾਂ ਵਿਚ ਪ੍ਰੋ ਲਿਆ ਹੈ, ਹੇ ਹਰੀ! ਸੰਸਾਰ-ਸਮੁੰਦਰ ਵਿਚੋਂ ਤਰਨ ਲਈ, ਤੂੰ ਹੀ) ਨਾਨਕ ਦਾ ਤੁਲ੍ਹਾ ਹੈਂ ਤੇ ਬੇੜੀ ਹੈਂ।੧। ਮਃ ੫ ॥ ਜਿਨ੍ਹ੍ਹਾ ਦਿਸੰਦੜਿਆ ਦੁਰਮਤਿ ਵੰਞੈ ਮਿਤ੍ਰ ਅਸਾਡੜੇ ਸੇਈ ॥ ਹਉ ਢੂਢੇਦੀ ਜਗੁ ਸਬਾਇਆ ਜਨ ਨਾਨਕ ਵਿਰਲੇ ਕੇਈ ॥੨॥ ਅਰਥ: ਸਾਡੇ (ਅਸਲ) ਮਿੱਤਰ ਉਹੀ ਮਨੁੱਖ ਹਨ ਜਿਨ੍ਹਾਂ ਦਾ ਦੀਦਾਰ ਹੋਇਆਂ ਭੈੜੀ ਮੱਤ ਦੂਰ ਹੋ ਜਾਂਦੀ ਹੈ, ਪਰ, ਹੇ ਦਾਸ ਨਾਨਕ! ਮੈਂ ਸਾਰਾ ਜਗਤ ਭਾਲ ਵੇਖਿਆ ਹੈ, ਕੋਈ ਵਿਰਲੇ (ਅਜੇਹੇ ਮਨੁੱਖ ਮਿਲਦੇ ਹਨ)।੨। ਪਉੜੀ ॥ ਆਵੈ ਸਾਹਿਬੁ ਚਿਤਿ ਤੇਰਿਆ ਭਗਤਾ ਡਿਠਿਆ ॥ ਮਨ ਕੀ ਕਟੀਐ ਮੈਲੁ ਸਾਧਸੰਗਿ ਵੁਠਿਆ ॥ ਜਨਮ ਮਰਣ ਭਉ ਕਟੀਐ ਜਨ ਕਾ ਸਬਦੁ ਜਪਿ ॥ ਬੰਧਨ ਖੋਲਨ੍ਹ੍ਹਿ ਸੰਤ ਦੂਤ ਸਭਿ ਜਾਹਿ ਛਪਿ ॥ ਤਿਸੁ ਸਿਉ ਲਾਇਨ੍ਹ੍ਹਿ ਰੰਗੁ ਜਿਸ ਦੀ ਸਭ ਧਾਰੀਆ ॥ ਊਚੀ ਹੂੰ ਊਚਾ ਥਾਨੁ ਅਗਮ ਅਪਾਰੀਆ ॥ ਰੈਣਿ ਦਿਨਸੁ ਕਰ ਜੋੜਿ ਸਾਸਿ ਸਾਸਿ ਧਿਆਈਐ ॥ ਜਾ ਆਪੇ ਹੋਇ ਦਇਆਲੁ ਤਾਂ ਭਗਤ ਸੰਗੁ ਪਾਈਐ ॥੯॥ ਅਰਥ: (ਹੇ ਪ੍ਰਭੂ!) ਤੇਰੇ ਭਗਤਾਂ ਦਾ ਦਰਸ਼ਨ ਕੀਤਿਆਂ ਤੂੰ ਮਾਲਕ ਅਸਾਡੇ ਮਨ ਵਿਚ ਆ ਵੱਸਦਾ ਹੈਂ, ਸਾਧ ਸੰਗਤਿ ਵਿਚ ਅੱਪੜਿਆਂ ਮਨ ਦੀ ਮੈਲ ਕੱਟੀ ਜਾਂਦੀ ਹੈ, (ਸਾਧ ਸੰਗਤਿ ਵਿਚ ਰਹਿ ਕੇ) ਸਿਫ਼ਤਿ-ਸਾਲਾਹ ਦੀ ਬਾਣੀ ਪੜ੍ਹਿਆਂ ਸੇਵਕ ਦਾ ਜਨਮ ਮਰਨ ਦਾ (ਭਾਵ, ਸਾਰੀ ਉਮਰ ਦਾ) ਡਰ ਕੱਟਿਆ ਜਾਂਦਾ ਹੈ, ਕਿਉਂਕਿ ਸੰਤ (ਜਿਸ ਮਨੁੱਖ ਦੇ ਮਾਇਆ ਵਾਲੇ) ਬੰਧਨ ਖੋਲ੍ਹਦੇ ਹਨ (ਉਸ ਦੇ ਵਿਕਾਰ ਰੂਪ) ਸਾਰੇ ਜਿੰਨ ਭੂਤ ਲੁਕ ਜਾਂਦੇ ਹਨ। ਇਹ ਸਾਰੀ ਸ੍ਰਿਸ਼ਟੀ ਜਿਸ ਪ੍ਰਭੂ ਦੀ ਟਿਕਾਈ ਹੋਈ ਹੈ, ਜਿਸ ਦਾ ਅਸਥਾਨ ਸਭ ਤੋਂ ਉੱਚਾ ਹੈ, ਜੋ ਅਪਹੁੰਚ ਤੇ ਬੇਅੰਤ ਹੈ, ਸੰਤ ਉਸ ਪਰਮਾਤਮਾ ਨਾਲ (ਅਸਾਡਾ) ਪਿਆਰ ਜੋੜ ਦੇਂਦੇ ਹਨ। (ਹੇ ਭਾਈ!) ਦਿਨ ਰਾਤਿ ਸੁਆਸ ਸੁਆਸ ਹੱਥ ਜੋੜ ਕੇ ਪ੍ਰਭੂ ਦਾ ਸਿਮਰਨ ਕਰਨਾ ਚਾਹੀਦਾ ਹੈ, ਜਦੋਂ ਪ੍ਰਭੂ ਆਪ ਹੀ ਦਿਆਲ ਹੁੰਦਾ ਹੈ ਤਾਂ ਉਸ ਦੇ ਭਗਤਾਂ ਦੀ ਸੰਗਤਿ ਪ੍ਰਾਪਤ ਹੁੰਦੀ l9l Salok Fifth Mahalla My foot (in the mire of attachment) does not get lost in the (world-) river, because I have Thy love in my Hirda. O Husband (Lord)! I have placed my humble heart at your feet, O God! To swim across the world-ocean, Thou art Nanak's raft and boat.l1l Our (real) friends are the same human beings whose evil wisdom is dispelled by sight, but, O servant Nanak! I have searched the whole world, some rare (such human beings are found).l2l Pauree (O Lord!) Seeing Thy devotees, Thou Master comest abide in our mind, the filth of the mind is cut off when we enter the Sadh Sangat, , (All ages) fear is cut off, because all the jinn and ghosts are hidden by the Sant (the one whose Maya) bonds are untied (his perverted form). This whole creation is the abode of the Lord, whose abode is the highest, which is inaccessible and infinite, the saints attach (our) love to that God. (O brother!) Day and night one should meditate on the Lord with folded hands, when the Lord Himself is kind, the company of His devotees would be obtained.l9l --- Send in a voice message: https://podcasters.spotify.com/pod/show/gsjhampur/message

6m
Mar 27
ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥

ਗੂਜਰੀ ਕੀ ਵਾਰ ਮਹਲਾ ੩ ਸਿਕੰਦਰ ਬਿਰਾਹਿਮ ਕੀ ਵਾਰ ਕੀ ਧੁਨੀ ਗਾਉਣੀ . ੴ ਸਤਿਗੁਰ ਪ੍ਰਸਾਦਿ ॥ ਸਲੋਕੁ ਮਃ ੩ ॥ ਇਹੁ ਜਗਤੁ ਮਮਤਾ ਮੁਆ ਜੀਵਣ ਕੀ ਬਿਧਿ ਨਾਹਿ ॥ ਗੁਰ ਕੈ ਭਾਣੈ ਜੋ ਚਲੈ ਤਾਂ ਜੀਵਣ ਪਦਵੀ ਪਾਹਿ ॥ ਓਇ ਸਦਾ ਸਦਾ ਜਨ ਜੀਵਤੇ ਜੋ ਹਰਿ ਚਰਣੀ ਚਿਤੁ ਲਾਹਿ ॥ ਨਾਨਕ ਨਦਰੀ ਮਨਿ ਵਸੈ ਗੁਰਮੁਖਿ ਸਹਜਿ ਸਮਾਹਿ ॥੧॥ ਮਃ ੩ ॥ ਅੰਦਰਿ ਸਹਸਾ ਦੁਖੁ ਹੈ ਆਪੈ ਸਿਰਿ ਧੰਧੈ ਮਾਰ ॥ ਦੂਜੈ ਭਾਇ ਸੁਤੇ ਕਬਹਿ ਨ ਜਾਗਹਿ ਮਾਇਆ ਮੋਹ ਪਿਆਰ ॥ ਨਾਮੁ ਨ ਚੇਤਹਿ ਸਬਦੁ ਨ ਵੀਚਾਰਹਿ ਇਹੁ ਮਨਮੁਖ ਕਾ ਆਚਾਰੁ ॥ ਹਰਿ ਨਾਮੁ ਨ ਪਾਇਆ ਜਨਮੁ ਬਿਰਥਾ ਗਵਾਇਆ ਨਾਨਕ ਜਮੁ ਮਾਰਿ ਕਰੇ ਖੁਆਰ ॥੨॥ ਪਉੜੀ ॥ ਆਪਣਾ ਆਪੁ ਉਪਾਇਓਨੁ ਤਦਹੁ ਹੋਰੁ ਨ ਕੋਈ ॥ ਮਤਾ ਮਸੂਰਤਿ ਆਪਿ ਕਰੇ ਜੋ ਕਰੇ ਸੁ ਹੋਈ ॥ ਤਦਹੁ ਆਕਾਸੁ ਨ ਪਾਤਾਲੁ ਹੈ ਨਾ ਤ੍ਰੈ ਲੋਈ ॥ ਤਦਹੁ ਆਪੇ ਆਪਿ ਨਿਰੰਕਾਰੁ ਹੈ ਨਾ ਓਪਤਿ ਹੋਈ ॥ ਜਿਉ ਤਿਸੁ ਭਾਵੈ ਤਿਵੈ ਕਰੇ ਤਿਸੁ ਬਿਨੁ ਅਵਰੁ ਨ ਕੋਈ ॥੧॥ ਇਹ ਜਗਤ (ਭਾਵ, ਹਰੇਕ ਜੀਵ) (ਇਹ ਚੀਜ਼ 'ਮੇਰੀ' ਬਣ ਜਾਏ, ਇਹ ਚੀਜ਼ 'ਮੇਰੀ' ਹੋ ਜਾਏ-ਇਸ) ਅਣਪੱਤ ਵਿਚ ਇਤਨਾ ਫਸਿਆ ਪਿਆ ਹੈ ਕਿ ਇਸ ਨੂੰ ਜੀਉਣ ਦੀ ਜਾਚ ਨਹੀਂ ਰਹੀ। ਜੋ ਜੋ ਮਨੁੱਖ ਸਤਿਗੁਰੂ ਦੇ ਕਹੇ ਤੇ ਤੁਰਦਾ ਹੈ ਉਹ ਜੀਵਨ-ਜੁਗਤਿ ਸਿੱਖ ਲੈਂਦੇ ਹਨ, ਜੋ ਮਨੁੱਖ ਪ੍ਰਭੂ ਦੇ ਚਰਨਾਂ ਵਿਚ ਚਿੱਤ ਜੋੜਦੇ ਹਨ, ਉਹ ਸਮਝੋ, ਸਦਾ ਹੀ ਜੀਉਂਦੇ ਹਨ, (ਕਿਉਂਕਿ) ਹੇ ਨਾਨਕ! ਗੁਰੂ ਦੇ ਸਨਮੁਖ ਹੋਇਆਂ ਮਿਹਰ ਦਾ ਮਾਲਕ ਪ੍ਰਭੂ ਮਨ ਵਿਚ ਆ ਵੱਸਦਾ ਹੈ ਤੇ ਗੁਰਮੁਖਿ ਉਸ ਅਵਸਥਾ ਵਿਚ ਜਾ ਅੱਪੜਦੇ ਹਨ ਜਿਥੇ ਪਦਾਰਥਾਂ ਵਲ ਮਨ ਡੋਲਦਾ ਨਹੀਂ।੧। ਜਿਨ੍ਹਾਂ ਮਨੁੱਖਾਂ ਦਾ ਮਾਇਆ ਨਾਲ ਮੋਹ ਪਿਆਰ ਹੈ ਜੋ ਮਾਇਆ ਦੇ ਪਿਆਰ ਵਿਚ ਮਸਤ ਹੋ ਰਹੇ ਹਨ (ਇਸ ਗ਼ਫ਼ਲਿਤ ਵਿਚੋਂ) ਕਦੇ ਜਾਗਦੇ ਨਹੀਂ, ਉਹਨਾਂ ਦੇ ਮਨ ਵਿਚ ਤੌਖਲਾ ਤੇ ਕਲੇਸ਼ ਟਿਕਿਆ ਰਹਿੰਦਾ ਹੈ, ਉਹਨਾਂ ਨੇ ਦੁਨੀਆ ਦੇ ਝੰਬੇਲਿਆਂ ਦਾ ਇਹ ਖਪਾਣਾ ਆਪਣੇ ਸਿਰ ਉਤੇ ਆਪ ਸਹੇੜਿਆ ਹੋਇਆ ਹੈ। ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦਿਆਂ ਦੀ ਰਹਿਣੀ ਇਹ ਹੈ ਕਿ ਉਹ ਕਦੇ ਗੁਰ-ਸ਼ਬਦ ਨਹੀਂ ਵੀਚਾਰਦੇ। ਹੇ ਨਾਨਕ! ਉਹਨਾਂ ਨੂੰ ਪਰਮਾਤਮਾ ਦਾ ਨਾਮ ਨਸੀਬ ਨਹੀਂ ਹੋਇਆ, ਉਹ ਜਨਮ ਅਜਾਈਂ ਗਵਾਂਦੇ ਹਨ ਤੇ ਜਮ ਉਹਨਾਂ ਨੂੰ ਮਾਰ ਕੇ ਖ਼ੁਆਰ ਕਰਦਾ ਹੈ (ਭਾਵ, ਮੌਤ ਹੱਥੋਂ ਸਦਾ ਸਹਮੇ ਰਹਿੰਦੇ ਹਨ)।੨। ਜਦੋਂ ਪ੍ਰਭੂ ਨੇ ਆਪਣਾ ਆਪ (ਹੀ) ਪੈਦਾ ਕੀਤਾ ਹੋਇਆ ਸੀ ਤਦੋਂ ਕੋਈ ਹੋਰ ਦੂਜਾ ਨਹੀਂ ਸੀ, ਸਲਾਹ ਮਸ਼ਵਰਾ ਭੀ ਆਪ ਹੀ ਕਰਦਾ ਸੀ, ਜੋ ਕਰਦਾ ਸੀ ਸੋ ਹੁੰਦਾ ਸੀ। ਉਸ ਵੇਲੇ ਨਾਹ ਆਕਾਸ਼ ਨਾਹ ਪਾਤਾਲ ਤੇ ਨਾਹ ਇਹ ਤ੍ਰੈਵੇ ਲੋਕ ਸਨ, ਕੋਈ ਉਤਪੱਤੀ ਅਜੇ ਨਹੀਂ ਸੀ ਹੋਈ, ਆਕਾਰ-ਰਹਿਤ ਪਰਮਾਤਮਾ ਅਜੇ ਆਪ ਹੀ ਆਪ ਸੀ। ਜੋ ਪ੍ਰਭੂ ਨੂੰ ਭਾਉਂਦਾ ਹੈ ਉਹੀ ਕਰਦਾ ਹੈ ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ।੧।#bulamama sahib --- Send in a voice message: https://podcasters.spotify.com/pod/show/gsjhampur/message

9m
Mar 26
ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ ॥੧॥ --- Send in a voice message: https://podcasters.spotify.com/pod/show/gsjhampur/message

15m
Mar 25
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

The daily Hukamnama sahib from sri Darbar Sahib Amritsar including Punjabi and English translation audio ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫। DHANAASAREE, FOURTH MEHL: The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 || --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

7m
Mar 24
ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨। ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩। ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪। ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫। ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ ਅਰਥ: ਪਰਮਾਤਮਾ ਦਾ ਦਰਸਨ ਕਰਨ ਵਾਸਤੇ ਹਰੇਕ ਜੀਵ ਤਾਂਘ ਤਾਂ ਕਰ ਲੈਂਦਾ ਹੈ, ਪਰ ਉਹੀ ਮਨੁੱਖ ਦਰਸਨ ਕਰ ਸਕਦਾ ਹੈ ਜਿਸ ਨੂੰ ਪਰਮਾਤਮਾ ਆਪ ਦਰਸਨ ਕਰਾਂਦਾ ਹੈ। ਪਿਆਰਾ ਪ੍ਰਭੂ ਜਿਸ ਮਨੁੱਖ ਉੱਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਸਦਾ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। (ਹੇ ਭਾਈ!) ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਵਸਾਂਦਾ ਹੈ। ਹੇ ਨਾਨਕ! ਮਨੁੱਖ ਪਰਮਾਤਮਾ ਦਾ ਨਾਮ ਜਪ ਜਪ ਕੇ ਪਰਮਾਤਮਾ ਦੇ ਨਾਲ ਮਿਲ ਜਾਂਦਾ ਹੈ (ਇਸ ਤਰ੍ਹਾਂ) ਪਰਮਾਤਮਾ ਤੇ ਪਰਮਾਤਮਾ ਦੇ ਭਗਤ ਇੱਕ-ਰੂਪ ਹੋ ਜਾਂਦੇ ਹਨ।੬।੧।੩। --- Send in a voice message: https://podcasters.spotify.com/pod/show/gsjhampur/message

21m
Mar 23
Daily Gurbani #1500

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥  ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। --- Send in a voice message: https://podcasters.spotify.com/pod/show/gsjhampur/message

3m
Mar 22
ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

ਟੋਡੀ ਮਹਲਾ ੫ ॥ ਗਰਬਿ ਗਹਿਲੜੋ ਮੂੜੜੋ ਹੀਓ ਰੇ ॥ ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥ ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥ ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥ ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥ ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥ ਅਰਥ: ਹੇ ਭਾਈ! ਮੂਰਖ ਹਿਰਦਾ ਅਹੰਕਾਰ ਵਿਚ ਝੱਲਾ ਹੋਇਆ ਰਹਿੰਦਾ ਹੈ। ਇਸ ਹਿਰਦੇ ਨੂੰ ਮਹਾਰਾਜ (ਪ੍ਰਭੂ) ਦੀ ਮਾਇਆ ਨੇ ਮੱਛੀ ਵਾਂਗ ਮੋਹ ਵਿਚ ਫਸਾ ਰੱਖਿਆ ਹੈ (ਜਿਵੇਂ ਮੱਛੀ ਨੂੰ ਕੁੰਡੀ ਵਿਚ) ।ਰਹਾਉ। ਹੇ ਭਾਈ! ਮੋਹ ਵਿਚ ਫਸਿਆ ਹੋਇਆ ਹਿਰਦਾ) ਸਦਾ ਬਹੁਤ ਬਹੁਤ (ਮਾਇਆ) ਮੰਗਦਾ ਰਹਿੰਦਾ ਹੈ, ਪਰ ਭਾਗਾਂ ਤੋਂ ਬਿਨਾ ਕਿਥੋਂ ਪ੍ਰਾਪਤ ਕਰੇ? ਹੇ ਭਾਈ! ਮਹਾਰਾਜ ਦਾ (ਦਿੱਤਾ ਹੋਇਆ) ਇਹ ਸਰੀਰ ਹੈ, ਇਸੇ ਨਾਲ (ਮੂਰਖ ਜੀਵ) ਮੋਹ ਕਰਦਾ ਰਹਿੰਦਾ ਹੈ। ਨਿਭਾਗਾ ਮਨੁੱਖ (ਆਪਣੇ ਮਨ ਨੂੰ ਤ੍ਰਿਸ਼ਨਾ ਦੀ) ਅੱਗ ਨਾਲ ਜੋੜੀ ਰੱਖਦਾ ਹੈ।੧। ਹੇ ਮਨ! ਸਾਰੇ ਸਾਧੂ ਜਨਾਂ ਦੀ ਸਿੱਖਿਆ ਸੁਣਿਆ ਕਰ, (ਇਸ ਦੀ ਬਰਕਤਿ ਨਾਲ) ਤੇਰੇ ਸਾਰੇ ਪਾਪ ਮਿਟ ਜਾਣਗੇ। ਹੇ ਦਾਸ ਨਾਨਕ! ਆਖ-) ਮਹਾਰਾਜ ਦੇ ਖ਼ਜ਼ਾਨੇ ਵਿਚੋਂ ਜਿਸ ਦੇ ਭਾਗਾਂ ਵਿਚ ਕੁਝ ਪ੍ਰਾਪਤੀ ਲਿਖੀ ਹੈ, ਉਹ ਜੂਨਾਂ ਵਿਚ ਨਹੀਂ ਪੈਂਦਾ।੨।੨।੧੯। --- Send in a voice message: https://podcasters.spotify.com/pod/show/gsjhampur/message

3m
Mar 22
ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥

ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ ਸੁਖਦਾਤੇ ਗੁਰ ਕੈ ਬਚਨਿ ਜਪੇ ਹਰਿ ਜਾਪ ॥ ਸਾਗਰ ਤਰੇ ਭਰਮ ਭੈ ਬਿਨਸੇ ਕਹੁ ਨਾਨਕ ਠਾਕੁਰ ਪਰਤਾਪ ॥੨॥੫॥੮੫॥ ਅਰਥ: ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ। ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ।੧।ਰਹਾਉ। ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ। (ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕ੍ਰੋੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ।੧। ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ। ਹੇ ਨਾਨਕ! ਆਖ-ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ।੨।੫।੮੫। BILAAVAL, FIFTH MEHL: He Himself has saved His humble servant. In His Mercy, the Lord, Har, Har, has blessed me with His Name, and all my pains and afflictions have been dispelled. || 1 || Pause || Sing the Glorious Praises of the Lord of the Universe, all you humble servants of the Lord; chant the jewels, the songs of the Lord with your tongue. The desires of millions of incarnations shall be quenched, and your soul shall be satisfied with the sweet, sublime essence of the Lord. || 1 || I have grasped the Sanctuary of the Lord’s Feet; He is the Giver of peace; through the Word of the Guru’s Teachings, I meditate and chant the Chant of the Lord. I have crossed over the world-ocean, and my doubt and fear are dispelled, says Nanak, through the glorious granduer of our Lord and Master. || 2 || 5 || 85 || --- Send in a voice message: https://podcasters.spotify.com/pod/show/gsjhampur/message

5m
Mar 21
ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/message

9m
Mar 20
ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || --- Send in a voice message: https://podcasters.spotify.com/pod/show/gsjhampur/message

5m
Mar 19
March 18,2024 Hukamnama Sahib

ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਲੇਖਾ ਚਿਤ੍ਰ ਗੁਪਤਿ ਜੋ ਲਿਖਿਆ ਸਭ ਛੂਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਜਪਿਓ ਮਨਿ ਹਰਿ ਹਰਿ ਲਗਿ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਅਰਥ: ਹੇ ਪ੍ਰਭੂ ਜੀ! ਦੁਨੀਆ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ) ਆਪਣੇ ਸੇਵਕ ਦੀ ਇੱਜ਼ਤ ਬਚਾ ਲੈ। ਹੇ ਹਰੀ! ਮੈਨੂੰ ਆਪਣਾ ਨਾਮ ਜਪਣ ਦੀ ਸਮਰਥਾ ਦੇਹ। ਮੈਂ (ਤੇਰੇ ਪਾਸੋਂ) ਸਿਰਫ਼ ਤੇਰੀ ਭਗਤੀ ਦਾ ਦਾਨ ਮੰਗ ਰਿਹਾ ਹਾਂ।ਰਹਾਉ। ਹੇ ਭਾਈ! ਮੈਨੂੰ ਉਹ ਧਰਮ ਦੱਸ ਜਿਸ ਨਾਲ ਜਗਤ ਦੇ ਵਿਕਾਰਾਂ ਦੇ ਝੰਬੇਲਿਆਂ ਵਿਚੋਂ ਬਚਿਆ ਜਾ ਸਕੇ। ਮੈਂ ਇਹਨਾਂ ਝੰਬੇਲਿਆਂ ਤੋਂ ਬਚਣਾ ਚਾਹੁੰਦਾ ਹਾਂ। ਦੱਸ; ਮੈਂ ਕਿਵੇਂ ਬਚਾਂ? (ਉੱਤਰ-) ਪਰਮਾਤਮਾ ਦੇ ਨਾਮ ਦਾ ਜਾਪ ਬੇੜੀ ਹੈ, ਨਾਮ ਹੀ ਤੁਲਹਾ ਹੈ। ਜਿਸ ਮਨੁੱਖ ਨੇ ਹਰਿ-ਨਾਮ ਜਪਿਆ ਉਹ ਤਾਰੂ ਬਣ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦਾ ਹੈ।੧। ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੇ ਬਚਨਾਂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪਿਆ, ਉਹ ਸੇਵਕ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ। ਚਿੱਤਰ ਗੁਪਤ ਨੇ ਜੇਹੜਾ ਭੀ ਉਹਨਾਂ (ਦੇ ਕਰਮਾਂ) ਦਾ ਲੇਖ ਲਿਖ ਰੱਖਿਆ ਸੀ, ਧਰਮਰਾਜ ਦਾ ਉਹ ਸਾਰਾ ਹਿਸਾਬ ਹੀ ਮੁੱਕ ਜਾਂਦਾ ਹੈ।੨। ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ ਸਾਧ ਜਨਾਂ ਦੀ ਸੰਗਤਿ ਵਿਚ ਬੈਠ ਕੇ ਆਪਣੇ ਮਨ ਵਿਚ ਪਰਮਾਤਮਾ ਦੇ ਨਾਮ ਦਾ ਜਾਪ ਕੀਤਾ, ਉਹਨਾਂ ਦੇ ਅੰਦਰ ਕੱਲਿਆਣ ਰੂਪ (ਪਰਮਾਤਮਾ ਪਰਗਟ ਹੋ ਪਿਆ, ਮਾਨੋ) ਠੰਢਕ ਪੁਚਾਣ ਵਾਲਾ ਚੰਦ ਚੜ੍ਹ ਪਿਆ, ਜਿਸ ਨੇ (ਉਹਨਾਂ ਦੇ ਹਿਰਦੇ ਵਿਚੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦਿੱਤੀ; (ਜਿਸ ਨੇ ਵਿਕਾਰਾਂ ਦਾ) ਤਪਦਾ ਸੂਰਜ (ਸ਼ਾਂਤ ਕਰ ਦਿੱਤਾ) ।੩। ਹੇ ਪ੍ਰਭੂ! ਤੂੰ ਸਭ ਤੋਂ ਵੱਡਾ ਹੈਂ, ਤੂੰ ਸਰਬ-ਵਿਆਪਕ ਹੈਂ; ਤੂੰ ਅਪਹੁੰਚ ਹੈਂ; ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ। ਤੂੰ (ਹਰ ਥਾਂ) ਆਪ ਹੀ ਆਪ, ਆਪ ਹੀ ਆਪ ਹੈਂ। ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ, ਤੇ, ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੪।੬। DHANAASAREE, FOURTH MEHL: Tell me, O Siblings of Destiny, the religion for this Dark Age of Kali Yuga. I seek emancipation — how can I be emancipated? Meditation on the Lord, Har, Har, is the boat, the raft; meditating on the Lord, the swimmer swims across. || 1 || O Dear Lord, protect and preserve the honor of Your humble servant. O Lord, Har, Har, please make me chant the chant of Your Name; I beg only for Your devotional worship. || Pause || The Lord’s servants are very dear to the Lord; they chant the Word of the Lord’s Bani. The account of the recording angels, Chitr and Gupt, and the account with the Messenger of Death is totally erased. || 2 || The Saints of the Lord meditate on the Lord in their minds; they join the Saadh Sangat, the Company of the Holy. The piercing sun of desires has set, and the cool moon has risen. || 3 || You are the Greatest Being, absolutely unapproachable and unfathomable; You created the Universe from Your Own Being. O God, take pity on servant Nanak, and make him the slave of the slave of Your slaves. || 4 || 6 || --- Send in a voice message: https://podcasters.spotify.com/pod/show/gsjhampur/message

7m
Mar 17
March 17,2024 Hukamnama Sahib

ਸੋਰਠਿ ਮਹਲਾ ੫ ॥ ਸਤਿਗੁਰ ਪੂਰੇ ਭਾਣਾ ॥ ਤਾ ਜਪਿਆ ਨਾਮੁ ਰਮਾਣਾ ॥ ਗੋਬਿੰਦ ਕਿਰਪਾ ਧਾਰੀ ॥ ਪ੍ਰਭਿ ਰਾਖੀ ਪੈਜ ਹਮਾਰੀ ॥੧॥ ਹਰਿ ਕੇ ਚਰਨ ਸਦਾ ਸੁਖਦਾਈ ॥ ਜੋ ਇਛਹਿ ਸੋਈ ਫਲੁ ਪਾਵਹਿ ਬਿਰਥੀ ਆਸ ਨ ਜਾਈ ॥੧॥ ਰਹਾਉ ॥ ਕ੍ਰਿਪਾ ਕਰੇ ਜਿਸੁ ਪ੍ਰਾਨਪਤਿ ਦਾਤਾ ਸੋਈ ਸੰਤੁ ਗੁਣ ਗਾਵੈ ॥ ਪ੍ਰੇਮ ਭਗਤਿ ਤਾ ਕਾ ਮਨੁ ਲੀਣਾ ਪਾਰਬ੍ਰਹਮ ਮਨਿ ਭਾਵੈ ॥੨॥ ਆਠ ਪਹਰ ਹਰਿ ਕਾ ਜਸੁ ਰਵਣਾ ਬਿਖੈ ਠਗਉਰੀ ਲਾਥੀ ॥ ਸੰਗਿ ਮਿਲਾਇ ਲੀਆ ਮੇਰੈ ਕਰਤੈ ਸੰਤ ਸਾਧ ਭਏ ਸਾਥੀ ॥੩॥ ਕਰੁ ਗਹਿ ਲੀਨੇ ਸਰਬਸੁ ਦੀਨੇ ਆਪਹਿ ਆਪੁ ਮਿਲਾਇਆ ॥ ਕਹੁ ਨਾਨਕ ਸਰਬ ਥੋਕ ਪੂਰਨ ਪੂਰਾ ਸਤਿਗੁਰੁ ਪਾਇਆ ॥੪॥੧੫॥੭੯॥ ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਸੁਖ ਦੇਣ ਵਾਲੇ ਹਨ। (ਜੇਹੜੇ ਮਨੁੱਖ ਹਰਿ-ਚਰਨਾਂ ਦਾ ਆਸਰਾ ਲੈਂਦੇ ਹਨ, ਉਹ) ਜੋ ਕੁਝ (ਪਰਮਾਤਮਾ ਪਾਸੋਂ) ਮੰਗਦੇ ਹਨ ਉਹੀ ਫਲ ਪ੍ਰਾਪਤ ਕਰ ਲੈਂਦੇ ਹਨ। (ਪਰਮਾਤਮਾ ਦੀ ਸਹੈਤਾ ਉਤੇ ਰੱਖੀ ਹੋਈ ਕੋਈ ਭੀ) ਆਸ ਖ਼ਾਲੀ ਨਹੀਂ ਜਾਂਦੀ।੧।ਰਹਾਉ। (ਪਰ, ਹੇ ਭਾਈ!) ਜਦੋਂ ਗੁਰੂ ਨੂੰ ਚੰਗਾ ਲੱਗਦਾ ਹੈ ਜਦੋਂ ਗੁਰੂ ਤ੍ਰੁੱਠਦਾ ਹੈ) ਤਦੋਂ ਹੀ ਪਰਮਾਤਮਾ ਦਾ ਨਾਮ ਜਪਿਆ ਜਾ ਸਕਦਾ ਹੈ। ਪਰਮਾਤਮਾ ਨੇ ਮੇਹਰ ਕੀਤੀ (ਗੁਰੂ ਮਿਲਾਇਆ! ਗੁਰੂ ਦੀ ਕਿਰਪਾ ਨਾਲ ਅਸਾਂ ਨਾਮ ਜਪਿਆ, ਤਾਂ) ਪਰਮਾਤਮਾ ਨੇ ਸਾਡੀ ਲਾਜ ਰੱਖ ਲਈ (ਬਿਖੈ ਠਗਉਰੀ ਤੋਂ ਬਚਾ ਲਿਆ) ।੧। ਹੇ ਭਾਈ! ਜੀਵਨ ਦਾ ਮਾਲਕ ਦਾਤਾਰ ਪ੍ਰਭੂ ਜਿਸ ਮਨੁੱਖ ਉਤੇ ਮੇਹਰ ਕਰਦਾ ਹੈ ਉਹ ਸੰਤ (ਸੁਭਾਉ ਬਣ ਜਾਂਦਾ ਹੈ, ਤੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ। ਉਸ ਮਨੁੱਖ ਦਾ ਮਨ ਪਰਮਾਤਮਾ ਦੀ ਪਿਆਰ-ਭਰੀ ਭਗਤੀ ਵਿਚ ਮਸਤ ਹੋ ਜਾਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ।੨। ਹੇ ਭਾਈ! ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਨਾਲ ਵਿਕਾਰਾਂ ਦੀ ਠਗ-ਬੂਟੀ ਦਾ ਜ਼ੋਰ ਮੁੱਕ ਜਾਂਦਾ ਹੈ। (ਜਿਸ ਭੀ ਮਨੁੱਖ ਨੇ ਸਿਫ਼ਤਿ-ਸਾਲਾਹ ਵਿਚ ਮਨ ਜੋੜਿਆ) ਕਰਤਾਰ ਨੇ (ਉਸ ਨੂੰ) ਆਪਣੇ ਨਾਲ ਮਿਲਾ ਲਿਆ, ਸੰਤ ਜਨ ਉਸ ਦੇ ਸੰਗੀ-ਸਾਥੀ ਬਣ ਗਏ।੩। (ਹੇ ਭਾਈ! ਗੁਰੂ ਦੀ ਸ਼ਰਨ ਪੈ ਕੇ ਜਿਸ ਭੀ ਮਨੁੱਖ ਨੇ ਪ੍ਰਭੂ-ਚਰਨਾਂ ਦਾ ਆਰਾਧਨ ਕੀਤਾ) ਪ੍ਰਭੂ ਨੇ ਉਸ ਦਾ ਹੱਥ ਫੜ ਕੇ ਉਸ ਨੂੰ ਸਭ ਕੁਝ ਬਖ਼ਸ਼ ਦਿੱਤਾ, ਪ੍ਰਭੂ ਨੇ ਉਸ ਨੂੰ ਆਪਣਾ ਆਪ ਹੀ ਮਿਲਾ ਦਿੱਤਾ। ਹੇ ਨਾਨਕ! ਆਖ-ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਸਾਰੇ ਕੰਮ ਸਫਲ ਹੋ ਗਏ।੪।੧੫।੭੯। SORAT�H, FIFTH MEHL: When it was pleasing to the Perfect True Guru, then I chanted the Naam, the Name of the Pervading Lord. The Lord of the Universe extended His Mercy to me, and God saved my honor. || 1 || The Lord�s feet are forever peace-giving. Whatever fruit one desires, he receives; his hopes shall not go in vain. || 1 || Pause || That Saint, unto whom the Lord of Life, the Great Giver, extends His Mercy � he alone sings the Glorious Praises of the Lord. His soul is absorbed in loving devotional worship; his mind is pleasing to the Supreme Lord God. || 2 || Twenty-four hours a day, he chants the Praises of the Lord, and the bitter poison does not affect him. My Creator Lord has united me with Himself, and the Holy Saints have become my companions. || 3 || Taking me by the hand, He has given me everything, and blended me with Himself. Says Nanak, everything has been perfectly resolved; I have found the Perfect True Guru. || 4 || 15 || 79 || --- Send in a voice message: https://podcasters.spotify.com/pod/show/gsjhampur/message

7m
Mar 17
March 16,2024 Hukamnama Sahib

ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ਆਪੁ ਗਵਾਈ ॥੪॥੧॥੫੧॥ ਅਰਥ: ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ, ਤਦੋਂ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ।ਰਹਾਉ। ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ।੧। ਹੇ ਭਾਈ! ਜਦੋਂ ਮਨੁੱਖ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਦਾ ਹੈ (ਚਿੱਤ ਜੋੜਦਾ ਹੈ) , ਤਦੋਂ ਇਸ ਦੀ (ਕਾਮਾਦਿਕ ਵੈਰੀਆਂ ਦੇ ਵਿਰੁੱਧ) ਸਾਰੀ ਸ਼ਿਕੈਤ ਮੁੱਕ ਜਾਂਦੀ ਹੈ। ਤਦੋਂ ਮਨੁੱਖ ਉਹ ਵਸਤ ਹਾਸਲ ਕਰ ਲੈਂਦਾ ਹੈ ਜੋ ਸਦਾ ਇਸ ਦੀ ਆਪਣੀ ਬਣੀ ਰਹਿੰਦੀ ਹੈ, ਤਦੋਂ ਵਿਕਾਰਾਂ ਦੇ ਢਹੇ ਚੜ੍ਹ ਕੇ ਭਟਕਣੋਂ ਬਚ ਜਾਂਦਾ ਹੈ।੨। ਹੇ ਭਾਈ! ਪ੍ਰਭੂ ਦੀ ਹਜ਼ੂਰੀ ਵਿਚ ਸਦਾ ਕਾਇਮ ਰਹਿਣ ਵਾਲੇ ਨਿਆਂ ਅਨੁਸਾਰ (ਕਾਮਾਦਿਕਾਂ ਨਾਲ ਹੋ ਰਹੀ ਟੱਕਰ ਦਾ) ਫ਼ੈਸਲਾ ਹੋ ਜਾਂਦਾ ਹੈ। ਉਸ ਦਰਗਾਹ ਵਿਚ (ਜਾਬਰਾਂ ਦਾ ਕੋਈ ਲਿਹਾਜ਼ ਨਹੀਂ ਕੀਤਾ ਜਾਂਦਾ) ਮਾਲਕ ਤੇ ਨੌਕਰ ਇਕੋ ਜਿਹਾ ਸਮਝਿਆ ਜਾਂਦਾ ਹੈ। ਹਰੇਕ ਦੇ ਦਿਲ ਦੀ ਜਾਣਨ ਵਾਲਾ ਪ੍ਰਭੂ (ਹਜ਼ੂਰੀ ਵਿਚ ਪਹੁੰਚੇ ਹੋਏ ਸਵਾਲੀਏ ਦੇ ਦਿਲ ਦੀ) ਜਾਣਦਾ ਹੈ, (ਉਸ ਦੇ) ਬੋਲਣ ਤੋਂ ਬਿਨਾ ਉਹ ਪ੍ਰਭੂ ਆਪ (ਉਸ ਦੇ ਦਿਲ ਦੀ ਪੀੜਾ ਨੂੰ) ਸਮਝ ਲੈਂਦਾ ਹੈ।੩। ਹੇ ਭਾਈ! ਪ੍ਰਭੂ ਸਾਰੇ ਥਾਵਾਂ ਦਾ ਮਾਲਕ ਹੈ, ਉਸ ਨਾਲ ਮਿਲਾਪ-ਅਵਸਥਾ ਵਿਚ ਮਨੁੱਖ ਦੇ ਅੰਦਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਇਕ-ਰਸ ਪੂਰਾ ਪ੍ਰਭਾਵ ਪਾ ਲੈਂਦੀ ਹੈ (ਤੇ, ਮਨੁੱਖ ਉੱਤੇ ਕਾਮਾਦਿਕ ਵੈਰੀ ਆਪਣਾ ਜ਼ੋਰ ਨਹੀਂ ਪਾ ਸਕਦੇ) । (ਪਰ, ਹੇ ਭਾਈ! ਉਸ ਨੂੰ ਮਿਲਣ ਵਾਸਤੇ) ਉਸ ਨਾਲ ਕੋਈ ਚਲਾਕੀ ਨਹੀਂ ਕੀਤੀ ਜਾ ਸਕਦੀ। ਹੇ ਨਾਨਕ! ਆਖ-ਹੇ ਭਾਈ! ਜੇ ਉਸ ਨੂੰ ਮਿਲਣਾ ਹੈ, ਤਾਂ) ਆਪਾ-ਭਾਵ ਗਵਾ ਕੇ (ਉਸ ਨੂੰ) ਮਿਲ।੪।੧।੫੧। SORAT’H, FIFTH MEHL, THIRD HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: Meeting with the council, my doubts were not dispelled. The chiefs did not give me satisfaction. I presented my dispute to the noblemen as well. But it was only settled by meeting with the King, my Lord. || 1 || Now, I do not go searching anywhere else, because I have met the Guru, the Lord of the Universe. || Pause || When I came to God’s Darbaar, His Holy Court, then all of my cries and complaints were settled. Now that I have attained what I had sought, where should I come and where should I go? || 2 || There, true justice is administered. There, the Lord Master and His disciple are one and the same. The Inner-knower, the Searcher of hearts, knows. Without our speaking, He understands. || 3 || He is the King of all places. There, the unstruck melody of the Shabad resounds. Of what use is cleverness when dealing with Him? Meeting with Him, O Nanak, one loses his self-conceit. || 4 || 1 || 51 || --- Send in a voice message: https://podcasters.spotify.com/pod/show/gsjhampur/message

7m
Mar 16
March 15,2024 Hukamnama Sahib

ਰਾਮਕਲੀ ਮਹਲਾ ੫ ॥ ਅੰਗੀਕਾਰੁ ਕੀਆ ਪ੍ਰਭਿ ਅਪਨੈ ਬੈਰੀ ਸਗਲੇ ਸਾਧੇ ॥ ਜਿਨਿ ਬੈਰੀ ਹੈ ਇਹੁ ਜਗੁ ਲੂਟਿਆ ਤੇ ਬੈਰੀ ਲੈ ਬਾਧੇ ॥੧॥ ਸਤਿਗੁਰੁ ਪਰਮੇਸਰੁ ਮੇਰਾ ॥ ਅਨਿਕ ਰਾਜ ਭੋਗ ਰਸ ਮਾਣੀ ਨਾਉ ਜਪੀ ਭਰਵਾਸਾ ਤੇਰਾ ॥੧॥ ਰਹਾਉ ॥ ਚੀਤਿ ਨ ਆਵਸਿ ਦੂਜੀ ਬਾਤਾ ਸਿਰ ਊਪਰਿ ਰਖਵਾਰਾ ॥ ਬੇਪਰਵਾਹੁ ਰਹਤ ਹੈ ਸੁਆਮੀ ਇਕ ਨਾਮ ਕੈ ਆਧਾਰਾ ॥੨॥ ਪੂਰਨ ਹੋਇ ਮਿਲਿਓ ਸੁਖਦਾਈ ਊਨ ਨ ਕਾਈ ਬਾਤਾ ॥ ਤਤੁ ਸਾਰੁ ਪਰਮ ਪਦੁ ਪਾਇਆ ਛੋਡਿ ਨ ਕਤਹੂ ਜਾਤਾ ॥੩॥ ਬਰਨਿ ਨ ਸਾਕਉ ਜੈਸਾ ਤੂ ਹੈ ਸਾਚੇ ਅਲਖ ਅਪਾਰਾ ॥ ਅਤੁਲ ਅਥਾਹ ਅਡੋਲ ਸੁਆਮੀ ਨਾਨਕ ਖਸਮੁ ਹਮਾਰਾ ॥੪॥੫॥ ਅਰਥ: ਹੇ ਭਾਈ! ਮੇਰਾ ਤਾਂ ਗੁਰੂ ਰਾਖਾ ਹੈ, ਪਰਮਾਤਮਾ ਰਾਖਾ ਹੈ (ਉਹੀ ਮੈਨੂੰ ਕਾਮਾਦਿਕ ਵੈਰੀਆਂ ਤੋਂ ਬਚਾਣ ਵਾਲਾ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ (ਮੇਹਰ ਕਰ) ਮੈਂ ਤੇਰਾ ਨਾਮ ਜਪਦਾ ਰਹਾਂ (ਨਾਮ ਦੀ ਬਰਕਤ ਨਾਲ ਇਉਂ ਜਾਪਦਾ ਹੈ ਕਿ) ਮੈਂ ਰਾਜ ਦੇ ਅਨੇਕਾਂ ਭੋਗ ਤੇ ਰਸ ਮਾਣ ਰਿਹਾ ਹਾਂ।੧।ਰਹਾਉ। ਹੇ ਭਾਈ! ਪਿਆਰੇ ਪ੍ਰਭੂ ਨੇ ਜਿਸ ਮਨੁੱਖ ਨੂੰ ਆਪਣੀ ਚਰਨੀਂ ਲਾ ਲਿਆ, ਉਸ ਦੇ ਉਸ ਨੇ (ਕਾਮਾਦਿਕ) ਸਾਰੇ ਹੀ ਵੈਰੀ ਵੱਸ ਵਿਚ ਕਰ ਦਿੱਤੇ। (ਕਾਮਾਦਿਕ) ਜਿਸ ਜਿਸ ਵੈਰੀ ਨੇ ਇਹ ਜਗਤ ਲੁੱਟ ਲਿਆ ਹੈ, (ਪ੍ਰਭੂ ਨੇ ਉਸ ਦੇ) ਉਹ ਸਾਰੇ ਵੈਰੀ ਫੜ ਕੇ ਬੰਨ੍ਹ ਦਿੱਤੇ।੧। ਹੇ ਭਾਈ! ਪਰਮਾਤਮਾ (ਜਿਸ ਮਨੁੱਖ ਦੇ) ਸਿਰ ਉੱਤੇ ਰਾਖਾ ਬਣਦਾ ਹੈ, ਉਸ ਮਨੁੱਖ ਦੇ ਚਿੱਤ ਵਿਚ (ਪਰਮਾਤਮਾ ਦੇ ਨਾਮ ਤੋਂ ਬਿਨਾ, ਕਾਮਾਦਿਕ ਦਾ) ਕੋਈ ਹੋਰ ਫੁਰਨਾ ਉਠਦਾ ਹੀ ਨਹੀਂ। ਹੇ ਮਾਲਕ-ਪ੍ਰਭੂ! ਸਿਰਫ਼ ਤੇਰੇ ਨਾਮ ਦੇ ਆਸਰੇ ਉਹ ਮਨੁੱਖ (ਦੁਨੀਆ ਦੀਆਂ ਹੋਰ ਗ਼ਰਜ਼ਾਂ ਵਲੋਂ) ਬੇ-ਪਰਵਾਹ ਰਹਿੰਦਾ ਹੈ।੨। ਹੇ ਭਾਈ! ਜਿਸ ਨੂੰ ਸਾਰੇ ਸੁਖ ਦੇਣ ਵਾਲਾ ਪ੍ਰਭੂ ਮਿਲ ਪੈਂਦਾ ਹੈ, ਉਹ (ਉੱਚੇ ਆਤਮਕ ਗੁਣਾਂ ਨਾਲ) ਭਰਪੂਰ ਹੋ ਜਾਂਦਾ ਹੈ। ਉਹ ਕਿਸੇ ਗੱਲੇ ਮੁਥਾਜ ਨਹੀਂ ਰਹਿੰਦਾ। ਉਹ ਮਨੁੱਖ ਜਗਤ ਦੇ ਮੂਲ-ਪ੍ਰਭੂ ਨੂੰ ਲੱਭ ਲੈਂਦਾ ਹੈ, ਉਹ ਜੀਵਨ ਦਾ ਅਸਲ ਮਨੋਰਥ ਹਾਸਲ ਕਰ ਲੈਂਦਾ ਹੈ, ਉਹ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਤੇ, ਇਸ ਨੂੰ ਛੱਡ ਕੇ ਕਿਸੇ ਹੋਰ ਪਾਸੇ ਨਹੀਂ ਭਟਕਦਾ।੩। ਹੇ ਸਦਾ ਕਾਇਮ ਰਹਿਣ ਵਾਲੇ! ਹੇ ਅਲੱਖ! ਹੇ ਬੇਅੰਤ! ਮੈਂ ਬਿਆਨ ਨਹੀਂ ਕਰ ਸਕਦਾ ਕਿ ਤੂੰ ਕਿਹੋ ਜਿਹਾ ਹੈਂ। ਹੇ ਨਾਨਕ! (ਆਖ-) ਹੇ ਬੇ-ਮਿਸਾਲ ਪ੍ਰਭੂ! ਹੇ ਅਥਾਹ! ਹੇ ਅਡੋਲ ਮਾਲਕ! ਤੂੰ ਹੀ ਮੇਰਾ ਖਸਮ ਹੈਂ।੪।੫। RAAMKALEE, FIFTH MEHL: God has made me His own, and vanquished all my enemies. Those enemies who have plundered this world, have all been placed in bondage. || 1 || The True Guru is my Transcendent Lord. I enjoy countless pleasures of power and tasty delights, chanting Your Name, and placing my faith in You. || 1 || Pause || I do not think of any other at all. The Lord is my protector, above my head. I am carefree and independent, when I have the Support of Your Name, O my Lord and Master. || 2 || I have become perfect, meeting with the Giver of peace, and now, I lack nothing at all. I have obtained the essence of excellence, the supreme status; I shall not forsake it to go anywhere else. || 3 || I cannot describe how You are, O True Lord, unseen, infinite, immeasurable, unfathomable and unmoving Lord. O Nanak, He is my Lord and Master. || 4 || 5 || --- Send in a voice message: https://podcasters.spotify.com/pod/show/gsjhampur/message

8m
Mar 15
March 14,2024 Hukamnama Sahib

ਸਲੋਕੁ ਮਃ ੩ ॥ ਨਾਨਕ ਨਾਮੁ ਨ ਚੇਤਨੀ ਅਗਿਆਨੀ ਅੰਧੁਲੇ ਅਵਰੇ ਕਰਮ ਕਮਾਹਿ ॥ ਜਮ ਦਰਿ ਬਧੇ ਮਾਰੀਅਹਿ ਫਿਰਿ ਵਿਸਟਾ ਮਾਹਿ ਪਚਾਹਿ ॥੧॥ ਮਃ ੩ ॥ ਨਾਨਕ ਸਤਿਗੁਰੁ ਸੇਵਹਿ ਆਪਣਾ ਸੇ ਜਨ ਸਚੇ ਪਰਵਾਣੁ ॥ ਹਰਿ ਕੈ ਨਾਇ ਸਮਾਇ ਰਹੇ ਚੂਕਾ ਆਵਣੁ ਜਾਣੁ ॥੨॥ ਪਉੜੀ ॥ ਧਨੁ ਸੰਪੈ ਮਾਇਆ ਸੰਚੀਐ ਅੰਤੇ ਦੁਖਦਾਈ ॥ ਘਰ ਮੰਦਰ ਮਹਲ ਸਵਾਰੀਅਹਿ ਕਿਛੁ ਸਾਥਿ ਨ ਜਾਈ ॥ ਹਰ ਰੰਗੀ ਤੁਰੇ ਨਿਤ ਪਾਲੀਅਹਿ ਕਿਤੈ ਕਾਮਿ ਨ ਆਈ ॥ ਜਨ ਲਾਵਹੁ ਚਿਤੁ ਹਰਿ ਨਾਮ ਸਿਉ ਅੰਤਿ ਹੋਇ ਸਖਾਈ ॥ ਜਨ ਨਾਨਕ ਨਾਮੁ ਧਿਆਇਆ ਗੁਰਮੁਖਿ ਸੁਖੁ ਪਾਈ ॥੧੫॥ ਅਰਥ: ਹੇ ਨਾਨਕ ਜੀ! ਅੰਨ੍ਹੇ ਅਗਿਆਨੀ ਨਾਮ ਨਹੀਂ ਸਿਮਰਦੇ ਤੇ ਹੋਰ ਹੋਰ ਕੰਮ ਕਰਦੇ ਹਨ। (ਸਿੱਟਾ ਇਹ ਨਿਕਲਦਾ ਹੈ, ਕਿ) ਜਮ ਦੇ ਦਰ ਤੇ ਬੱਧੇ ਮਾਰ ਖਾਂਦੇ ਹਨ ਤੇ ਫਿਰ (ਵਿਕਾਰ-ਰੂਪ) ਵਿਸ਼ਟੇ ਵਿਚ ਸੜਦੇ ਹਨ ॥੧॥ ਹੇ ਨਾਨਕ ਜੀ! ਜੋ ਮ niਨੁੱਖ ਆਪਣੇ ਸਤਿਗੁਰੂ ਦੀ ਦੱਸੀ ਕਾਰ ਕਰਦੇ ਹਨ ਉਹ ਮਨੁੱਖ ਸੱਚੇ ਤੇ ਕਬੂਲ ਹਨ; ਉਹ ਹਰੀ ਦੇ ਨਾਮ ਵਿਚ ਲੀਨ ਰਹਿੰਦੇ ਹਨ ਤੇ ਉਹਨਾਂ ਦਾ ਜੰਮਣਾ ਮਰਣਾ ਮੁੱਕ ਜਾਂਦਾ ਹੈ ॥੨॥ ਧਨ, ਦੌਲਤ ਤੇ ਮਾਇਆ ਇਕੱਠੀ ਕਰੀਦੀ ਹੈ, ਪਰ ਅਖ਼ੀਰ ਨੂੰ ਦੁਖਦਾਈ ਹੁੰਦੀ ਹੈ; ਘਰ, ਮੰਦਰ ਤੇ ਮਹਿਲ ਬਣਾਈਦੇ ਹਨ, ਪਰ ਕੁਝ ਨਾਲ ਨਹੀਂ ਜਾਂਦਾ; ਕਈ ਰੰਗਾਂ ਦੇ ਘੋੜੇ ਸਦਾ ਪਾਲੀਦੇ ਹਨ, ਪਰ ਕਿਸੇ ਕੰਮ ਨਹੀਂ ਆਉਂਦੇ। ਹੇ ਭਾਈ ਸੱਜਣੋ! ਹਰੀ ਦੇ ਨਾਮ ਨਾਲ ਚਿੱਤ ਜੋੜੋ, ਜੋ ਅਖ਼ੀਰ ਨੂੰ ਸਾਥੀ ਬਣੇ। ਹੇ ਦਾਸ ਨਾਨਕ ਜੀ! ਜੋ ਮਨੁੱਖ ਨਾਮ ਸਿਮਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਰਹਿ ਕੇ ਸੁਖ ਪਾਂਦਾ ਹੈ ॥੧੫॥ Meaning: O Nanak Ji, the blind, ignorant fools do not remember the Naam, the Name of the Lord; they involve themselves in other activities. They are bound and gagged at the door of the Messenger of Death; they are punished, and in the end, they rot away in manure. ||1|| Third Mahalaa: O Nanak Ji, those humble beings are true and approved, who serve their True Guru. They remain absorbed in the Name of the Lord, and their comings and goings cease. ||2|| Paurree: Gathering the wealth and property of Maya, brings only pain in the end. Homes, mansions and adorned palaces will not go with anyone. He may breed horses of various colors, but these will not be of any use to him. O human, link your consciousness to the Lord’s Name, and in the end, it shall be your companion and helper. Daas Nanak Ji meditates on the Naam, the Name of the Lord; the Gurmukh is blessed with peace. ||15|| --- Send in a voice message: https://podcasters.spotify.com/pod/show/gsjhampur/message

4m
Mar 14
March 13,2024 Hukamnama Sahib

ਬਿਲਾਵਲੁ ਮਹਲਾ ੫ ਛੰਤ ੴ ਸਤਿਗੁਰ ਪ੍ਰਸਾਦਿ ॥ ਮੰਗਲ ਸਾਜੁ ਭਇਆ ਪ੍ਰਭੁ ਅਪਨਾ ਗਾਇਆ ਰਾਮ ॥ ਅਬਿਨਾਸੀ ਵਰੁ ਸੁਣਿਆ ਮਨਿ ਉਪਜਿਆ ਚਾਇਆ ਰਾਮ ॥ ਮਨਿ ਪ੍ਰੀਤਿ ਲਾਗੈ ਵਡੈ ਭਾਗੈ ਕਬ ਮਿਲੀਐ ਪੂਰਨ ਪਤੇ ॥ ਸਹਜੇ ਸਮਾਈਐ ਗੋਵਿੰਦੁ ਪਾਈਐ ਦੇਹੁ ਸਖੀਏ ਮੋਹਿ ਮਤੇ ॥ ਦਿਨੁ ਰੈਣਿ ਠਾਢੀ ਕਰਉ ਸੇਵਾ ਪ੍ਰਭੁ ਕਵਨ ਜੁਗਤੀ ਪਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਲੈਹੁ ਮੋਹਿ ਲੜਿ ਲਾਇਆ ॥੧॥ ਭਇਆ ਸਮਾਹੜਾ ਹਰਿ ਰਤਨੁ ਵਿਸਾਹਾ ਰਾਮ ॥ ਖੋਜੀ ਖੋਜਿ ਲਧਾ ਹਰਿ ਸੰਤਨ ਪਾਹਾ ਰਾਮ ॥ ਮਿਲੇ ਸੰਤ ਪਿਆਰੇ ਦਇਆ ਧਾਰੇ ਕਥਹਿ ਅਕਥ ਬੀਚਾਰੋ ॥ ਇਕ ਚਿਤਿ ਇਕ ਮਨਿ ਧਿਆਇ ਸੁਆਮੀ ਲਾਇ ਪ੍ਰੀਤਿ ਪਿਆਰੋ ॥ ਕਰ ਜੋੜਿ ਪ੍ਰਭ ਪਹਿ ਕਰਿ ਬਿਨੰਤੀ ਮਿਲੈ ਹਰਿ ਜਸੁ ਲਾਹਾ ॥ ਬਿਨਵੰਤਿ ਨਾਨਕ ਦਾਸੁ ਤੇਰਾ ਮੇਰਾ ਪ੍ਰਭੁ ਅਗਮ ਅਥਾਹਾ ॥੨॥ ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥ ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥ ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥ ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥ ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥ ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥ ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥ ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥ ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥ ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥ ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥ ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥ ਅਰਥ: ਹੇ ਸਹੇਲੀਏ! ਪਿਆਰੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵਿਆਂ (ਮਨ ਵਿਚ) ਖ਼ੁਸ਼ੀ ਦਾ ਰੰਗ-ਢੰਗ ਬਣ ਜਾਂਦਾ ਹੈ। ਉਸ ਕਦੇ ਨਾਹ ਮਰਨ ਵਾਲੇ ਖਸਮ-ਪ੍ਰਭੂ (ਦਾ ਨਾਮ) ਸੁਣਿਆਂ ਮਨ ਵਿਚ ਚਾਉ ਪੈਦਾ ਹੋ ਜਾਂਦਾ ਹੈ। (ਜਦੋਂ) ਵੱਡੀ ਕਿਸਮਤ ਨਾਲ (ਕਿਸੇ ਜੀਵ-ਇਸਤ੍ਰੀ ਦੇ) ਮਨ ਵਿਚ ਪਰਮਾਤਮਾ-ਪਤੀ ਦਾ ਪਿਆਰ ਪੈਦਾ ਹੁੰਦਾ ਹੈ, (ਤਦੋਂ ਉਹ ਉਤਾਵਲੀ ਹੋ ਹੋ ਪੈਂਦੀ ਹੈ ਕਿ ਉਸ) ਸਾਰੇ ਗੁਣਾਂ ਦੇ ਮਾਲਕ ਪ੍ਰਭੂ-ਪਤੀ ਨੂੰ ਕਦੋਂ ਮਿਲਿਆ ਜਾ ਸਕੇਗਾ। (ਉਸ ਨੂੰ ਅੱਗੋਂ ਇਹ ਉੱਤਰ ਮਿਲਦਾ ਹੈ-ਜੇ) ਆਤਮਕ ਅਡੋਲਤਾ ਵਿਚ ਲੀਨ ਰਹੀਏ ਤਾਂ ਪਰਮਾਤਮਾ-ਪਤੀ ਮਿਲ ਪੈਂਦਾ ਹੈ। (ਉਹ ਭਾਗਾਂ ਵਾਲੀ ਜੀਵ-ਇਸਤ੍ਰੀ ਮੁੜ ਮੁੜ ਪੁੱਛਦੀ ਹੈ-) ਹੇ ਸਹੇਲੀਏ! ਮੈਨੂੰ ਮਤਿ ਦੇਹਿ, ਕਿ ਕਿਸ ਤਰੀਕੇ ਨਾਲ ਪ੍ਰਭੂ-ਪਤੀ ਮਿਲ ਸਕਦਾ ਹੈ (ਹੇ ਸਹੇਲੀਏ! ਦੱਸ) ਮੈਂ ਦਿਨ ਰਾਤ ਖਲੋਤੀ ਤੇਰੀ ਸੇਵਾ ਕਰਾਂਗੀ। ਨਾਨਕ (ਭੀ) ਬੇਨਤੀ ਕਰਦਾ ਹੈ-(ਹੇ ਪ੍ਰਭੂ! ਮੇਰੇ ਉੱਤੇ) ਮਿਹਰ ਕਰ, (ਮੈਨੂੰ ਆਪਣੇ) ਲੜ ਨਾਲ ਲਾਈ ਰੱਖ।੧। ਹੇ ਭਾਈ! ਪਰਮਾਤਮਾ ਦਾ ਨਾਮ ਕੀਮਤੀ ਰਤਨ ਹੈ, ਜਿਹੜਾ ਮਨੁੱਖ ਇਹ) ਹਰਿ-ਨਾਮ ਵਿਹਾਝਦਾ ਹੈ, (ਉਸ ਦੇ ਅੰਦਰ) ਧੀਰਜ ਪੈਦਾ ਹੋ ਜਾਂਦੀ ਹੈ। ਪਰ ਇਹ ਨਾਮ-ਰਤਨ (ਕੋਈ ਵਿਰਲਾ) ਖੋਜ ਕਰਨ ਵਾਲਾ ਮਨੁੱਖ ਭਾਲ ਕਰ ਕੇ ਸੰਤ ਜਨਾਂ ਪਾਸੋਂ ਹੀ ਹਾਸਲ ਕਰਦਾ ਹੈ। ਜਿਸ ਵਡ-ਭਾਗੀ ਮਨੁੱਖ ਨੂੰ ਪਿਆਰੇ ਸੰਤ ਜਨ ਮਿਲ ਪੈਂਦੇ ਹਨ, (ਉਹੀ) ਮਿਹਰ ਕਰ ਕੇ (ਉਸ ਨੂੰ) ਅਕੱਥ ਪ੍ਰਭੂ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਂਦੇ ਹਨ। ਹੇ ਭਾਈ! ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਸੁਰਤਿ ਜੋੜ ਕੇ, ਮਨ ਲਾ ਕੇ ਪ੍ਰਭੂ-ਚਰਨਾਂ ਨਾਲ ਪਿਆਰ ਪਾ ਕੇ (ਪਰਮਾਤਮਾ ਦਾ) ਨਾਮ ਸਿਮਰਿਆ ਕਰ। ਪ੍ਰਭੂ ਦੇ ਦਰ ਤੇ (ਦੋਵੇਂ) ਹੱਥ ਜੋੜ ਕੇ ਅਰਦਾਸ ਕਰਿਆ ਕਰ। (ਜਿਹੜਾ ਮਨੁੱਖ ਨਿੱਤ ਅਰਦਾਸ ਕਰਦਾ ਰਹਿੰਦਾ ਹੈ, ਉਸ ਨੂੰ ਮਨੁੱਖਾ ਜੀਵਨ ਦੀ) ਖੱਟੀ (ਵਜੋਂ) ਪਰਮਾਤਮਾ ਦੀ ਸਿਫ਼ਤਿ-ਸਾਲਾਹ (ਦੀ ਦਾਤਿ) ਮਿਲਦੀ ਹੈ। ਹੇ ਅਪਹੁੰਚ ਤੇ ਆਥਾਹ ਪ੍ਰਭੂ! ਨਾਨਕ (ਤੇਰੇ ਦਰ ਤੇ) ਬੇਨਤੀ ਕਰਦਾ ਹੈ-ਮੈਂ ਤੇਰਾ ਦਾਸ ਹਾਂ, ਤੂੰ ਮੇਰਾ ਮਾਲਕ ਹੈਂ (ਮੈਨੂੰ ਆਪਣੀ ਸਿਫ਼ਤਿ-ਸਾਲਾਹ ਦੀ ਦਾਤਿ ਬਖ਼ਸ਼) ।੨। (ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ) । (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ। (ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ। ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ। (ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ) । (ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ। ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ।੩। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ, ਉਸ ਦਾ (ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ। ਨਾਨਕ ਬੇਨਤੀ ਕਰਦਾ ਹੈ-(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤਿ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ।੪।੧। --- Send in a voice message: https://podcasters.spotify.com/pod/show/gsjhampur/message

11m
Mar 13
March 12,2024 Hukamnama Sahib

ਗੋਂਡ ਮਹਲਾ ੫ ॥ ਧੂਪ ਦੀਪ ਸੇਵਾ ਗੋਪਾਲ ॥ ਅਨਿਕ ਬਾਰ ਬੰਦਨ ਕਰਤਾਰ ॥ ਪ੍ਰਭ ਕੀ ਸਰਣਿ ਗਹੀ ਸਭ ਤਿਆਗਿ ॥ ਗੁਰ ਸੁਪ੍ਰਸੰਨ ਭਏ ਵਡ ਭਾਗਿ ॥੧॥ ਆਠ ਪਹਰ ਗਾਈਐ ਗੋਬਿੰਦੁ ॥ ਤਨੁ ਧਨੁ ਪ੍ਰਭ ਕਾ ਪ੍ਰਭ ਕੀ ਜਿੰਦੁ ॥੧॥ ਰਹਾਉ ॥ ਹਰਿ ਗੁਣ ਰਮਤ ਭਏ ਆਨੰਦ ॥ ਪਾਰਬ੍ਰਹਮ ਪੂਰਨ ਬਖਸੰਦ ॥ ਕਰਿ ਕਿਰਪਾ ਜਨ ਸੇਵਾ ਲਾਏ ॥ ਜਨਮ ਮਰਣ ਦੁਖ ਮੇਟਿ ਮਿਲਾਏ ॥੨॥ ਕਰਮ ਧਰਮ ਇਹੁ ਤਤੁ ਗਿਆਨੁ ॥ ਸਾਧਸੰਗਿ ਜਪੀਐ ਹਰਿ ਨਾਮੁ ॥ ਸਾਗਰ ਤਰਿ ਬੋਹਿਥ ਪ੍ਰਭ ਚਰਣ ॥ ਅੰਤਰਜਾਮੀ ਪ੍ਰਭ ਕਾਰਣ ਕਰਣ ॥੩॥ ਰਾਖਿ ਲੀਏ ਅਪਨੀ ਕਿਰਪਾ ਧਾਰਿ ॥ ਪੰਚ ਦੂਤ ਭਾਗੇ ਬਿਕਰਾਲ ॥ ਜੂਐ ਜਨਮੁ ਨ ਕਬਹੂ ਹਾਰਿ ॥ ਨਾਨਕ ਕਾ ਅੰਗੁ ਕੀਆ ਕਰਤਾਰਿ ॥੪॥੧੨॥੧੪॥g ਅਰਥ: ਹੇ ਭਾਈ! ਜਿਸ ਪਰਮਾਤਮਾ ਦਾ ਦਿੱਤਾ ਹੋਇਆ ਸਾਡਾ ਇਹ ਸਰੀਰ ਹੈ, ਇਹ ਜਿੰਦ ਹੈ ਅਤੇ ਧਨ ਹੈ, ਉਸ ਦੀ ਸਿਫ਼ਤਿ-ਸਾਲਾਹ ਅੱਠੇ ਪਹਿਰ (ਹਰ ਵੇਲੇ) ਕਰਨੀ ਚਾਹੀਦੀ ਹੈ।੧।ਰਹਾਉ। (ਹੇ ਭਾਈ! ਕਰਮ ਕਾਂਡੀ ਲੋਕ ਦੇਵੀ ਦੇਵਤਿਆਂ ਦੀ ਪੂਜਾ ਕਰਦੇ ਹਨ, ਉਹਨਾਂ ਦੇ ਅੱਗੇ ਧੂਪ ਧੁਖਾਂਦੇ ਹਨ ਅਤੇ ਦੀਵੇ ਬਾਲਦੇ ਹਨ, ਪਰ) ਜਿਸ ਮਨੁੱਖ ਉਤੇ ਵੱਡੀ ਕਿਸਮਤ ਨਾਲ ਗੁਰੂ ਮੇਹਰਬਾਨ ਹੋ ਪਏ, ਉਹ (ਧੂਪ ਦੀਪ ਆਦਿਕ ਵਾਲੀ) ਸਾਰੀ ਕ੍ਰਿਆ ਛੱਡ ਕੇ ਪ੍ਰਭੂ ਦਾ ਆਸਰਾ ਲੈਂਦਾ ਹੈ, ਪਰਮਾਤਮਾ ਦੇ ਦਰ ਤੇ ਹਰ ਵੇਲੇ ਸਿਰ ਨਿਵਾਣਾ, ਪਰਮਾਤਮਾ ਦੀ ਭਗਤੀ ਕਰਨੀ ਹੀ ਉਸ ਮਨੁੱਖ ਵਾਸਤੇ 'ਧੂਪ ਦੀਪ' ਦੀ ਕ੍ਰਿਆ ਹੈ।੧। ਹੇ ਭਾਈ! ਪਰਮਾਤਮਾ ਮੇਹਰ ਕਰ ਕੇ ਆਪਣੇ ਸੇਵਕਾਂ ਨੂੰ ਆਪਣੀ ਭਗਤੀ ਵਿਚ ਜੋੜਦਾ ਹੈ, ਉਹਨਾਂ ਦੇ ਜਨਮ ਤੋਂ ਲੈ ਕੇ ਮਰਨ ਤਕ ਦੇ ਸਾਰੇ ਦੁੱਖ ਮਿਟਾ ਕੇ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਸਰਬ-ਵਿਆਪਕ ਬਖ਼ਸ਼ੰਦ ਪਰਮਾਤਮਾ ਦੇ ਗੁਣ ਗਾਂਦਿਆਂ ਦੇ ਅੰਦਰ ਆਨੰਦ ਬਣਿਆ ਰਹਿੰਦਾ ਹੈ।੨। ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ, ਇਹੀ ਹੈ ਧਾਰਮਿਕ ਕਰਮ ਅਤੇ ਇਹੀ ਹੈ ਅਸਲ ਗਿਆਨ। ਹੇ ਭਾਈ! ਸਭ ਦੇ ਦਿਲ ਦੀ ਜਾਣਨ ਵਾਲੇ ਅਤੇ ਜਗਤ ਦੇ ਪੈਦਾ ਕਰਨ ਵਾਲੇ ਪਰਮਾਤਮਾ ਦੇ ਚਰਨਾਂ ਨੂੰ ਜਹਾਜ਼ ਬਣਾ ਕੇ ਇਸ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘ।੩। ਹੇ ਭਾਈ! ਪ੍ਰਭੂ ਆਪਣੀ ਮੇਹਰ ਕਰ ਕੇ ਜਿਨ੍ਹਾਂ ਦੀ ਰੱਖਿਆ ਕਰਦਾ ਹੈ, (ਕਾਮਾਦਿਕ) ਪੰਜੇ ਡਰਾਉਣੇ ਵੈਰੀ ਉਹਨਾਂ ਤੋਂ ਪਰੇ ਭੱਜ ਜਾਂਦੇ ਹਨ। ਹੇ ਨਾਨਕ! ਜਿਸ ਭੀ ਮਨੁੱਖ ਦਾ ਪੱਖ ਪਰਮਾਤਮਾ ਨੇ ਕੀਤਾ ਹੈ, ਉਹ ਮਨੁੱਖ (ਵਿਕਾਰਾਂ ਦੇ) ਜੂਏ ਵਿਚ ਆਪਣਾ ਜੀਵਨ ਕਦੇ ਭੀ ਨਹੀਂ ਗਵਾਂਦਾ।੪।੧੨।੧੪। Meaning: O brother! The God to whom this body is given to us, it is life and wealth, should be praised for eight hours (at all times). 1. Stay. (O brother! The people of Karma Kandi worship the gods and goddesses, burn incense and light lamps before them, but) the person on whom the Guru is blessed with great fortune, that person (with incense lamp etc.) Takes the shelter of God, always resting his head at God's feet, worshiping God is the action of 'Dhup Deep' for that person. 1. Hey brother! God joins His servants in His devotion by His grace, removes all their sufferings from birth to death and merges them in His feet. Joy remains within those who sing the praises of the All-Blessing God. 2. Hey brother! One should remain in the company of the Guru and chant the name of God, this is the religious act and this is the real knowledge. Hey brother! Make the feet of God, the knower of everyone's heart and the creator of the world, a ship and cross this world-sea. 3. Hey brother! Those whom the Lord protects by His mercy, the (Kamadika) claws of fearsome foes flee beyond them. O Nanak! Whatever man God has favored, that man never loses his life in gambling (of vices). 4.12.14. --- Send in a voice message: https://podcasters.spotify.com/pod/show/gsjhampur/message

8m
Mar 12
March 11,2024 Hukamnama Sahib

The daily Hukamnama Sahib from Sri Darbar Sahib Amritsar including English and Punjabi translation audio ਗੂਜਰੀ ਮਹਲਾ ੩ ॥ ਤਿਸੁ ਜਨ ਸਾਂਤਿ ਸਦਾ ਮਤਿ ਨਿਹਚਲ ਜਿਸ ਕਾ ਅਭਿਮਾਨੁ ਗਵਾਏ ॥ ਸੋ ਜਨੁ ਨਿਰਮਲੁ ਜਿ ਗੁਰਮੁਖਿ ਬੂਝੈ ਹਰਿ ਚਰਣੀ ਚਿਤੁ ਲਾਏ ॥੧॥ ਹਰਿ ਚੇਤਿ ਅਚੇਤ ਮਨਾ ਜੋ ਇਛਹਿ ਸੋ ਫਲੁ ਹੋਈ ॥ ਗੁਰ ਪਰਸਾਦੀ ਹਰਿ ਰਸੁ ਪਾਵਹਿ ਪੀਵਤ ਰਹਹਿ ਸਦਾ ਸੁਖੁ ਹੋਈ ॥੧॥ ਰਹਾਉ ॥ ਸਤਿਗੁਰੁ ਭੇਟੇ ਤਾ ਪਾਰਸੁ ਹੋਵੈ ਪਾਰਸੁ ਹੋਇ ਤ ਪੂਜ ਕਰਾਏ ॥ ਜੋ ਉਸੁ ਪੂਜੇ ਸੋ ਫਲੁ ਪਾਏ ਦੀਖਿਆ ਦੇਵੈ ਸਾਚੁ ਬੁਝਾਏ ॥੨॥ ਵਿਣੁ ਪਾਰਸੈ ਪੂਜ ਨ ਹੋਵਈ ਵਿਣੁ ਮਨ ਪਰਚੇ ਅਵਰਾ ਸਮਝਾਏ ॥ ਗੁਰੂ ਸਦਾਏ ਅਗਿਆਨੀ ਅੰਧਾ ਕਿਸੁ ਓਹੁ ਮਾਰਗਿ ਪਾਏ ॥੩॥ ਨਾਨਕ ਵਿਣੁ ਨਦਰੀ ਕਿਛੂ ਨ ਪਾਈਐ ਜਿਸੁ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਦੇ ਵਡਿਆਈ ਅਪਣਾ ਸਬਦੁ ਵਰਤਾਏ ॥੪॥੫॥੭॥, ਅਰਥ: ਹੇ (ਮੇਰੇ ਗਾਫ਼ਲ ਮਨ! ਪਰਮਾਤਮਾ ਨੂੰ ਚੇਤੇ ਕਰਦਾ ਰਹੁ, ਤੈਨੂੰ ਉਹੀ ਫਲ ਮਿਲ ਜਾਏਗਾ ਜੇਹੜਾ ਤੂੰ ਮੰਗੇਂਗਾ। (ਗੁਰੂ ਦੀ ਸਰਨ ਪਉ) ਗੁਰੂ ਦੀ ਕਿਰਪਾ ਨਾਲ ਤੂੰ ਪਰਮਾਤਮਾ ਦੇ ਨਾਮ ਦਾ ਰਸ ਹਾਸਲ ਕਰ ਲਏਂਗਾ, ਤੇ, ਜੇ ਤੂੰ ਉਸ ਰਸ ਨੂੰ ਪੀਂਦਾ ਰਹੇਂਗਾ, ਤਾਂ ਤੈਨੂੰ ਸਦਾ ਆਨੰਦ ਮਿਲਿਆ ਰਹੇਗਾ।1। ਰਹਾਉ। ਹੇ ਭਾਈ! ਪਰਮਾਤਮਾ ਜਿਸ ਮਨੁੱਖ ਦਾ ਅਹੰਕਾਰ ਦੂਰ ਕਰ ਦੇਂਦਾ ਹੈ, ਉਸ ਮਨੁੱਖ ਨੂੰ ਆਤਮਕ ਸ਼ਾਂਤੀ ਪ੍ਰਾਪਤ ਹੋ ਜਾਂਦੀ ਹੈ, ਉਸ ਦੀ ਅਕਲ (ਮਾਇਆ-ਮੋਹ ਵਿਚ) ਡੋਲਣੋਂ ਹਟ ਜਾਂਦੀ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਇਹ ਭੇਤ) ਸਮਝ ਲੈਂਦਾ ਹੈ, ਤੇ, ਪਰਮਾਤਮਾ ਦੇ ਚਰਨਾਂ ਵਿਚ ਆਪਣਾ ਚਿੱਤ ਜੋੜਦਾ ਹੈ, ਉਹ ਮਨੁੱਖ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ।1। ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਪਾਰਸ ਬਣ ਜਾਂਦਾ ਹੈ (ਉਹ ਹੋਰ ਮਨੁੱਖਾਂ ਨੂੰ ਭੀ ਉੱਚੇ ਜੀਵਨ ਵਾਲਾ ਬਣਾਣ-ਜੋਗਾ ਹੋ ਜਾਂਦਾ ਹੈ) , ਜਦੋਂ ਉਹ ਪਾਰਸ ਬਣਦਾ ਹੈ ਤਦੋਂ ਲੋਕਾਂ ਪਾਸੋਂ ਆਦਰ-ਮਾਣ ਹਾਸਲ ਕਰਦਾ ਹੈ। ਜੇਹੜਾ ਭੀ ਮਨੁੱਖ ਉਸ ਦਾ ਆਦਰ ਕਰਦਾ ਹੈ ਉਹ (ਉੱਚਾ ਆਤਮਕ ਜੀਵਨ-ਰੂਪ) ਫਲ ਪ੍ਰਾਪਤ ਕਰਦਾ ਹੈ। (ਪਾਰਸ ਬਣਿਆ ਹੋਇਆ ਮਨੁੱਖ ਹੋਰਨਾਂ ਨੂੰ ਉੱਚੇ ਜੀਵਨ ਦੀ) ਸਿੱਖਿਆ ਦੇਂਦਾ ਹੈ, ਤੇ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੇ ਸਿਮਰਨ ਦੀ ਅਕਲ ਦੇਂਦਾ ਹੈ।2। (ਪਰ, ਹੇ ਭਾਈ!) ਪਾਰਸ ਬਣਨ ਤੋਂ ਬਿਨਾ (ਦੁਨੀਆ ਪਾਸੋਂ) ਆਦਰ-ਮਾਣ ਨਹੀਂ ਮਿਲਦਾ, (ਕਿਉਂਕਿ) ਆਪਣਾ ਮਨ ਸਿਮਰਨ ਵਿਚ ਪਤੀਜਣ ਤੋਂ ਬਿਨਾ ਹੀ ਉਹ ਮਨੁੱਖ ਹੋਰਨਾਂ ਨੂੰ (ਸਿਮਰਨ ਦੀ) ਸਿੱਖਿਆ ਦੇਂਦਾ ਹੈ। ਜੇਹੜਾ ਮਨੁੱਖ ਆਪ ਤਾਂ ਗਿਆਨ ਤੋਂ ਸੱਖਣਾ ਹੈ, ਆਪ ਤਾਂ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਪਿਆ ਹੈ, ਪਰ ਆਪਣੇ ਆਪ ਨੂੰ ਗੁਰੂ ਅਖਵਾਂਦਾ ਹੈ ਉਹ ਕਿਸੇ ਹੋਰ ਨੂੰ (ਸਹੀ ਜੀਵਨ ਦੇ) ਰਸਤੇ ਉਤੇ ਨਹੀਂ ਪਾ ਸਕਦਾ।3। ਹੇ ਨਾਨਕ! (ਕਿਸੇ ਦੇ ਵੱਸ ਦੀ ਗੱਲ ਨਹੀਂ) ਪਰਮਾਤਮਾ ਦੀ ਮੇਹਰ ਦੀ ਨਿਗਾਹ ਤੋਂ ਬਿਨਾ ਕੁਝ ਭੀ ਪ੍ਰਾਪਤ ਨਹੀਂ ਹੁੰਦਾ (ਆਤਮਕ ਜੀਵਨ ਦੀ ਦਾਤਿ ਨਹੀਂ ਮਿਲਦੀ)। ਜਿਸ ਮਨੁੱਖ ਉਤੇ ਮੇਹਰ ਦੀ ਨਜ਼ਰ ਕਰਦਾ ਹੈ ਉਹ ਮਨੁੱਖ ਇਹ ਦਾਤਿ ਹਾਸਲ ਕਰ ਲੈਂਦਾ ਹੈ। ਗੁਰੂ ਦੀ ਕਿਰਪਾ ਦੀ ਬਰਕਤਿ ਨਾਲ ਪਰਮਾਤਮਾ (ਜਿਸ ਮਨੁੱਖ ਨੂੰ) ਵਡਿਆਈ ਬਖ਼ਸ਼ਦਾ ਹੈ ਉਸ ਦੇ ਹਿਰਦੇ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਂਦਾ ਹੈ।4। GUJRI, THIRD MEHL: That humble being who eliminates his ego is at peace; he is blessed with an ever-stable intellect. That humble being is immaculately pure, who, as Gurmukh, understands the Lord, and focuses his consciousness on the Lord’s Feet. || 1 || O my unconscious mind, remain conscious of the Lord, and you shall obtain the fruits of your desires. By Guru’s Grace, you shall obtain the sublime elixir of the Lord; by continually drinking it in, you shall have eternal peace. || 1 || Pause || When one meets the True Guru, he becomes the philosopher’s stone, with the ability to transform others, inspiring them to worship the Lord. One who worships the Lord in adoration, obtains his rewards; instructing others, he reveals the Truth. || 2 || Without becoming the philosopher’s stone, he does not inspire others to worship the Lord; without instructing his own mind, how can he instruct others? The ignorant, blind man calls himself the guru, but to whom can he show the way? || 3 || O Nanak, without His Mercy, nothing can be obtained. One upon whom He casts His Glance of Grace, obtains Him. By Guru’s Grace, God bestows greatness, and projects the Word of His Shabad. || 4 || 5 || 7 || Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=» --- Send in a voice message: https://podcasters.spotify.com/pod/show/gsjhampur/message

6m
Mar 11
March 10,2024 Hukamnama Sahib

ਜੈਤਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥ ਬਿਨੁ ਗੁਰ ਮੂੜ ਭਏ ਹੈ ਮਨਮੁਖ ਤੇ ਮੋਹ ਮਾਇਆ ਨਿਤ ਫਾਥਾ ॥ ਤਿਨ ਸਾਧੂ ਚਰਣ ਨ ਸੇਵੇ ਕਬਹੂ ਤਿਨ ਸਭੁ ਜਨਮੁ ਅਕਾਥਾ ॥੨॥ ਜਿਨ ਸਾਧੂ ਚਰਣ ਸਾਧ ਪਗ ਸੇਵੇ ਤਿਨ ਸਫਲਿਓ ਜਨਮੁ ਸਨਾਥਾ ॥ ਮੋ ਕਉ ਕੀਜੈ ਦਾਸੁ ਦਾਸ ਦਾਸਨ ਕੋ ਹਰਿ ਦਇਆ ਧਾਰਿ ਜਗੰਨਾਥਾ ॥੩॥ ਹਮ ਅੰਧੁਲੇ ਗਿਆਨਹੀਨ ਅਗਿਆਨੀ ਕਿਉ ਚਾਲਹ ਮਾਰਗਿ ਪੰਥਾ ॥ ਹਮ ਅੰਧੁਲੇ ਕਉ ਗੁਰ ਅੰਚਲੁ ਦੀਜੈ ਜਨ ਨਾਨਕ ਚਲਹ ਮਿਲੰਥਾ ॥੪॥੧॥ ਅਰਥ: ਹੇ ਮੇਰੇ ਮਨ! ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ) । (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ।ਰਹਾਉ। (ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧। ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਚਰਨਾਂ ਦੀ ਓਟ ਲੈਂਦੇ ਹਨ, ਉਹ ਖਸਮ ਵਾਲੇ ਬਣ ਜਾਂਦੇ ਹਨ, ਉਹਨਾਂ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ। ਹੇ ਹਰੀ! ਹੇ ਜਗਤ ਦੇ ਨਾਥ! ਮੇਰੇ ਉੱਤੇ ਮੇਹਰ ਕਰ, ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ।੩। ਹੇ ਗੁਰੂ! ਅਸੀ ਮਾਇਆ ਵਿਚ ਅੰਨ੍ਹੇ ਹੋ ਰਹੇ ਹਾਂ, ਅਸੀਂ ਆਤਮਕ ਜੀਵਨ ਦੀ ਸੂਝ ਤੋਂ ਸੱਖਣੇ ਹਾਂ, ਸਾਨੂੰ ਸਹੀ ਜੀਵਨ-ਜੁਗਤਿ ਦੀ ਸੂਝ ਨਹੀਂ ਹੈ, ਅਸੀ ਤੇਰੇ ਦੱਸੇ ਹੋਏ ਜੀਵਨ-ਰਾਹ ਉੱਤੇ ਤੁਰ ਨਹੀਂ ਸਕਦੇ। ਹੇ ਦਾਸ ਨਾਨਕ! (ਆਖ-) ਹੇ ਗੁਰੂ! ਸਾਨੂੰ ਅੰਨਿ੍ਹਆਂ ਨੂੰ ਆਪਣਾ ਪੱਲਾ ਫੜਾ, ਤਾਂ ਕਿ ਤੇਰੇ ਪੱਲੇ ਲੱਗ ਕੇ ਅਸੀ ਤੇਰੇ ਦੱਸੇ ਹੋਏ ਰਸਤੇ ਉਤੇ ਤੁਰ ਸਕੀਏ।੪।੧। JAITSREE, FOURTH MEHL, FIRST HOUSE, CHAU-PADAS: ONE UNIVERSAL CREATOR GOD. BY THE GRACE OF THE TRUE GURU: The Jewel of the Lord’s Name abides within my heart; the Guru has placed His hand on my forehead. The sins and pains of countless incarnations have been cast out. The Guru has blessed me with the Naam, the Name of the Lord, and my debt has been paid off. || 1 || O my mind, vibrate the Lord’s Name, and all your affairs shall be resolved. The Perfect Guru has implanted the Lord’s Name within me; without the Name, life is useless. || Pause || Without the Guru, the self-willed manmukhs are foolish and ignorant; they are forever entangled in emotional attachment to Maya. They never serve the feet of the Holy; their lives are totally useless. || 2 || Those who serve at the feet of the Holy, the feet of the Holy, their lives are made fruitful, and they belong to the Lord. Make me the slave of the slave of the slaves of the Lord; bless me with Your Mercy, O Lord of the Universe. || 3 || I am blind, ignorant and totally without wisdom; how can I walk on the Path? I am blind — O Guru, please let me grasp the hem of Your robe, so that servant Nanak may walk in harmony with You. || 4 || 1 --- Send in a voice message: https://podcasters.spotify.com/pod/show/gsjhampur/message

9m
Mar 10
March 09,2024 Hukamnama Sahib

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬। DHANAASAREE, FIFTH MEHL: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, --- Send in a voice message: https://podcasters.spotify.com/pod/show/gsjhampur/message

6m
Mar 09
March 08,2024 Hukamnama Sahib

ਆਸਾ ॥ ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨੁ ਕਰਉ ॥ ਬਇਆਲੀਸ ਲਖ ਜੀ ਜਲ ਮਹਿ ਹੋਤੇ ਬੀਠਲੁ ਭੈਲਾ ਕਾਇ ਕਰਉ ॥੧॥ ਜਤ੍ਰ ਜਾਉ ਤਤ ਬੀਠਲੁ ਭੈਲਾ ॥ ਮਹਾ ਅਨੰਦ ਕਰੇ ਸਦ ਕੇਲਾ ॥੧॥ ਰਹਾਉ ॥ ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥ ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥੨॥ ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥ ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥੩॥ ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰੁ ਨਹੀ ॥ ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂੰ ਸਰਬ ਮਹੀ ॥੪॥੨॥ { ਅਰਥ: ਘੜਾ ਲਿਆ ਕੇ (ਉਸ ਵਿਚ) ਪਾਣੀ ਭਰਾ ਕੇ (ਜੇ) ਮੈਂ ਮੂਰਤੀ ਨੂੰ ਇਸ਼ਨਾਨ ਕਰਾਵਾਂ (ਤਾਂ ਉਹ ਇਸ਼ਨਾਨ ਪਰਵਾਨ ਨਹੀਂ, ਪਾਣੀ ਜੂਠਾ ਹੈ, ਕਿਉਂਕਿ) ਪਾਣੀ ਵਿਚ ਬਿਤਾਲੀ ਲੱਖ (ਜੂਨਾਂ ਦੇ) ਜੀਵ ਰਹਿੰਦੇ ਹਨ। (ਪਰ ਮੇਰਾ) ਨਿਰਲੇਪ ਪ੍ਰਭੂ ਤਾਂ ਪਹਿਲਾਂ ਹੀ (ਉਹਨਾਂ ਜੀਵਾਂ ਵਿਚ) ਵੱਸਦਾ ਸੀ (ਤੇ ਇਸ਼ਨਾਨ ਕਰ ਰਿਹਾ ਸੀ; ਤਾਂ ਫਿਰ ਮੂਰਤੀ ਨੂੰ) ਮੈਂ ਕਾਹਦੇ ਲਈ ਇਸ਼ਨਾਨ ਕਰਾਵਾਂ?।1। ਮੈਂ ਜਿੱਧਰ ਜਾਂਦਾ ਹਾਂ, ਉੱਧਰ ਹੀ ਨਿਰਲੇਪ ਪ੍ਰਭੂ ਮੌਜੂਦ ਹੈ (ਸਭ ਜੀਵਾਂ ਵਿਚ ਵਿਆਪਕ ਹੋ ਕੇ) ਬੜੇ ਅਨੰਦ ਚੋਜ ਤਮਾਸ਼ੇ ਕਰ ਰਿਹਾ ਹੈ।1। ਰਹਾਉ। ਫੁੱਲ ਲਿਆ ਕੇ ਤੇ ਮਾਲਾ ਪ੍ਰੋ ਕੇ ਜੇ ਮੈਂ ਮੂਰਤੀ ਦੀ ਪੂਜਾ ਕਰਾਂ (ਤਾਂ ਉਹ ਫੁੱਲ ਜੂਠੇ ਹੋਣ ਕਰ ਕੇ ਉਹ ਪੂਜਾ ਪਰਵਾਨ ਨਹੀਂ, ਕਿਉਂਕਿ ਉਹਨਾਂ ਫੁੱਲਾਂ ਦੀ) ਸੁਗੰਧੀ ਪਹਿਲਾਂ ਭੌਰੇ ਨੇ ਲੈ ਲਈ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਭੌਰੇ ਵਿਚ) ਵੱਸਦਾ ਸੀ (ਤੇ ਸੁਗੰਧੀ ਲੈ ਰਿਹਾ ਸੀ, ਤਾਂ ਫਿਰ ਇਹਨਾਂ ਫੁੱਲਾਂ ਨਾਲ) ਮੂਰਤੀ ਦੀ ਪੂਜਾ ਮੈਂ ਕਾਹਦੇ ਲਈ ਕਰਾਂ?।2। ਦੁੱਧ ਲਿਆ ਕੇ ਖੀਰ ਰਿੰਨ੍ਹਾ ਕੇ ਜੇ ਮੈਂ ਇਹ ਖਾਣ ਵਾਲਾ ਉੱਤਮ ਪਦਾਰਥ ਮੂਰਤੀ ਅੱਗੇ ਭੇਟ ਰੱਖਾਂ (ਤਾਂ ਦੁੱਧ ਜੂਠਾ ਹੋਣ ਕਰ ਕੇ ਭੋਜਨ ਪਰਵਾਨ ਨਹੀਂ, ਕਿਉਂਕਿ ਚੋਣ ਵੇਲੇ) ਪਹਿਲਾਂ ਵੱਛੇ ਨੇ ਦੁੱਧ ਜੂਠਾ ਕਰ ਦਿੱਤਾ ਸੀ; (ਪਰ ਮੇਰਾ) ਬੀਠਲ ਤਾਂ ਪਹਿਲਾਂ ਹੀ (ਉਸ ਵੱਛੇ ਵਿਚ) ਵੱਸਦਾ ਸੀ (ਤੇ ਦੁੱਧ ਪੀ ਰਿਹਾ ਸੀ, ਤਾਂ ਇਸ ਮੂਰਤੀ ਅੱਗੇ) ਮੈਂ ਕਿਉਂ ਨੈਵੇਦ ਭੇਟ ਧਰਾਂ?।3। (ਜਗਤ ਵਿਚ) ਹੇਠਾਂ ਉਤਾਂਹ (ਹਰ ਥਾਂ) ਬੀਠਲ ਹੀ ਬੀਠਲ ਹੈ, ਬੀਠਲ ਤੋਂ ਸੱਖਣਾ ਜਗਤ ਰਹਿ ਹੀ ਨਹੀਂ ਸਕਦਾ। ਨਾਮਦੇਵ ਉਸ ਬੀਠਲ ਅੱਗੇ ਬੇਨਤੀ ਕਰਦਾ ਹੈ– (ਹੇ ਬੀਠਲ!) ਤੂੰ ਸਾਰੀ ਸ੍ਰਿਸ਼ਟੀ ਵਿਚ ਹਰ ਥਾਂ ਵਿਚ ਭਰਪੂਰ ਹੈਂ।4।2। English Translation: AASAA: Bringing the pitcher, I fill it with water, to bathe the Lord. But 4.2 million species of beings are in the water — how can I use it for the Lord, O Siblings of Destiny? || 1 || Wherever I go, the Lord is there. He continually plays in supreme bliss. || 1 || Pause || I bring flowers to weave a garland, in worshipful adoration of the Lord. But the bumble bee has already sucked out the fragrance — how can I use it for the Lord, O Siblings of Destiny? || 2 || I carry milk and cook it to make pudding, with which to feed the Lord. But the calf has already tasted the milk — how can I use it for the Lord, O Siblings of Destiny? || 3 || The Lord is here, the Lord is there; without the Lord, there is no world at all. Prays Naam Dayv, O Lord, You are totally permeating and pervading all places and interspaces. || 4 || 2 || --- Send in a voice message: https://podcasters.spotify.com/pod/show/gsjhampur/message

6m
Mar 08
March 07,2024 Hukamnama Sahib

ਵਡਹੰਸੁ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਵਡੀ ਆਸ ਹਰੇ ਕਿਉ ਕਰਿ ਹਰਿ ਦਰਸਨੁ ਪਾਵਾ ॥ ਹਉ ਜਾਇ ਪੁਛਾ ਅਪਨੇ ਸਤਗੁਰੈ ਗੁਰ ਪੁਛਿ ਮਨੁ ਮੁਗਧੁ ਸਮਝਾਵਾ ॥ ਭੂਲਾ ਮਨੁ ਸਮਝੈ ਗੁਰ ਸਬਦੀ ਹਰਿ ਹਰਿ ਸਦਾ ਧਿਆਏ ॥ ਨਾਨਕ ਜਿਸੁ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਚਰਣੀ ਚਿਤੁ ਲਾਏ ॥੧॥ ਅਰਥ: ਮੇਰੇ ਮਨ ਵਿਚ ਬੜੀ ਤਾਂਘ ਹੈ ਕਿ ਮੈਂ ਕਿਸੇ ਨ ਕਿਸੇ ਤਰ੍ਹਾਂ, ਹੇ ਹਰੀ! ਤੇਰਾ ਦਰਸਨ ਕਰ ਸਕਾਂ। (ਇਸ ਵਾਸਤੇ) ਮੈਂ ਆਪਣੇ ਗੁਰੂ ਪਾਸ ਜਾ ਕੇ ਗੁਰੂ ਪਾਸੋਂ ਪੁੱਛਦੀ ਹਾਂ, ਤੇ, ਗੁਰੂ ਨੂੰ ਪੁੱਛ ਕੇ ਆਪਣੇ ਮੂਰਖ ਮਨ ਨੂੰ ਸਿੱਖਿਆ ਦੇਂਦੀ ਰਹਿੰਦੀ ਹਾਂ। ਕੁਰਾਹੇ ਪਿਆ ਹੋਇਆ ਮਨ ਗੁਰੂ ਦੇ ਸ਼ਬਦ ਵਿਚ ਜੁੜ ਕੇ ਹੀ ਅਕਲ ਸਿੱਖਦਾ ਹੈ, ਤੇ ਫਿਰ ਉਹ ਸਦਾ ਪਰਮਾਤਮਾ ਦਾ ਨਾਮ ਯਾਦ ਕਰਦਾ ਰਹਿੰਦਾ ਹੈ। ਹੇ ਨਾਨਕ! ਜਿਸ ਮਨੁੱਖ ਉਤੇ ਮੇਰਾ ਪਿਆਰਾ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ, ਉਹ ਪ੍ਰਭੂ ਦੇ ਚਰਨਾਂ ਵਿਚ ਆਪਣਾ ਚਿੱਤ ਜੋੜੀ ਰੱਖਦਾ ਹੈ।੧। ਹਉ ਸਭਿ ਵੇਸ ਕਰੀ ਪਿਰ ਕਾਰਣਿ ਜੇ ਹਰਿ ਪ੍ਰਭ ਸਾਚੇ ਭਾਵਾ ॥ ਸੋ ਪਿਰੁ ਪਿਆਰਾ ਮੈ ਨਦਰਿ ਨ ਦੇਖੈ ਹਉ ਕਿਉ ਕਰਿ ਧੀਰਜੁ ਪਾਵਾ ॥ ਜਿਸੁ ਕਾਰਣਿ ਹਉ ਸੀਗਾਰੁ ਸੀਗਾਰੀ ਸੋ ਪਿਰੁ ਰਤਾ ਮੇਰਾ ਅਵਰਾ ॥ ਨਾਨਕ ਧਨੁ ਧੰਨੁ ਧੰਨੁ ਸੋਹਾਗਣਿ ਜਿਨਿ ਪਿਰੁ ਰਾਵਿਅੜਾ ਸਚੁ ਸਵਰਾ ॥੨॥ ਅਰਥ: ਮੈਂ ਪ੍ਰਭੂ-ਪਤੀ ਮਿਲਣ ਦੀ ਖ਼ਾਤਰ ਸਾਰੇ ਵੇਸ (ਧਾਰਮਿਕ ਪਹਿਰਾਵੇ ਆਦਿਕ) ਕਰਦੀ ਹਾਂ, ਤਾਂ ਕਿ ਮੈਂ ਉਸ ਸਦਾ ਕਾਇਮ ਰਹਿਣ ਵਾਲੇ ਹਰੀ ਪ੍ਰਭੂ ਨੂੰ ਪਸੰਦ ਆ ਜਾਵਾਂ। ਪਰ ਉਹ ਪਿਆਰਾ ਪ੍ਰਭੂ ਮੇਰੇ ਵਲ (ਮੇਰੇ ਇਹਨਾਂ ਵੇਸਾਂ ਵਲ) ਨਿਗਾਹ ਕਰ ਕੇ ਭੀ ਨਹੀਂ ਤੱਕਦਾ, (ਤਾਂ ਫਿਰ ਇਹਨਾਂ ਬਾਹਰਲੇ ਵੇਸਾਂ ਨਾਲ) ਮੈਂ ਕਿਵੇਂ ਸ਼ਾਂਤੀ ਹਾਸਲ ਕਰ ਸਕਦੀ ਹਾਂ? ਜਿਸ ਪ੍ਰਭੂ-ਪਤੀ ਦੀ ਖ਼ਾਤਰ ਮੈਂ (ਇਹ ਬਾਹਰਲਾ) ਸਿੰਗਾਰ ਕਰਦੀ ਹਾਂ, ਮੇਰਾ ਉਹ ਪ੍ਰਭੂ-ਪਤੀ ਤਾਂ ਹੋਰਨਾਂ (ਅੰਦਰਲੇ ਆਤਮਕ ਸੁਹਜਾਂ) ਵਿਚ ਪ੍ਰਸੰਨ ਹੁੰਦਾ ਹੈ। ਹੇ ਨਾਨਕ! ਆਖ-) ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਭਾਗਾਂ ਵਾਲੀ ਹੈ ਜਿਸ ਨੇ ਉਸ ਸਦਾ ਕਾਇਮ ਰਹਿਣ ਵਾਲੇ ਸੁੰਦਰ ਪ੍ਰਭੂ-ਪਤੀ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।੨। ਹਉ ਜਾਇ ਪੁਛਾ ਸੋਹਾਗ ਸੁਹਾਗਣਿ ਤੁਸੀ ਕਿਉ ਪਿਰੁ ਪਾਇਅੜਾ ਪ੍ਰਭੁ ਮੇਰਾ ॥ ਮੈ ਊਪਰਿ ਨਦਰਿ ਕਰੀ ਪਿਰਿ ਸਾਚੈ ਮੈ ਛੋਡਿਅੜਾ ਮੇਰਾ ਤੇਰਾ ॥ ਸਭੁ ਮਨੁ ਤਨੁ ਜੀਉ ਕਰਹੁ ਹਰਿ ਪ੍ਰਭ ਕਾ ਇਤੁ ਮਾਰਗਿ ਭੈਣੇ ਮਿਲੀਐ ॥ ਆਪਨੜਾ ਪ੍ਰਭੁ ਨਦਰਿ ਕਰਿ ਦੇਖੈ ਨਾਨਕ ਜੋਤਿ ਜੋਤੀ ਰਲੀਐ ॥੩॥ ਅਰਥ: ਪ੍ਰਭੂ-ਖਸਮ ਦੀ ਪਿਆਰੀ (ਜੀਵ-ਇਸਤ੍ਰੀ) ਨੂੰ ਮੈਂ ਜਾ ਕੇ ਪੁੱਛਦੀ ਹਾਂ-(ਹੇ ਭੈਣ!) ਤੂੰ ਪਿਆਰਾ ਪ੍ਰਭੂ-ਪਤੀ ਕਿਵੇਂ ਲੱਭਾ? (ਉਹ ਉੱਤਰ ਦੇਂਦੀ ਹੈ-ਹੇ ਭੈਣ!) ਸਦਾ ਕਾਇਮ ਰਹਿਣ ਵਾਲੇ ਪ੍ਰਭੂ-ਪਤੀ ਨੇ ਮੇਰੇ ਉਤੇ ਮੇਹਰ ਦੀ ਨਜ਼ਰ ਕੀਤੀ, ਤਾਂ ਮੈਂ ਮੇਰ-ਤੇਰ (=ਵਿਤਕਰਾ) ਛੱਡ ਦਿੱਤੀ। ਹੇ ਭੈਣ! ਆਪਣਾ ਮਨ, ਆਪਣਾ ਸਰੀਰ, ਆਪਣੀ ਜਿੰਦ-ਸਭ ਕੁਝ ਪ੍ਰਭੂ ਦੇ ਹਵਾਲੇ ਕਰ ਦਿਉ-ਇਸ ਰਾਹ ਉਤੇ ਤੁਰਿਆਂ ਹੀ ਉਸ ਨੂੰ ਮਿਲ ਸਕੀਦਾ ਹੈ। ਹੇ ਨਾਨਕ! ਆਖ-ਹੇ ਭੈਣ!) ਪਿਆਰਾ ਪ੍ਰਭੂ ਜਿਸ ਜੀਵ ਨੂੰ ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ।੩। ਜੋ ਹਰਿ ਪ੍ਰਭ ਕਾ ਮੈ ਦੇਇ ਸਨੇਹਾ ਤਿਸੁ ਮਨੁ ਤਨੁ ਅਪਣਾ ਦੇਵਾ ॥ ਨਿਤ ਪਖਾ ਫੇਰੀ ਸੇਵ ਕਮਾਵਾ ਤਿਸੁ ਆਗੈ ਪਾਣੀ ਢੋਵਾਂ ॥ ਨਿਤ ਨਿਤ ਸੇਵ ਕਰੀ ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ॥੪॥ ਅਰਥ: ਜੇਹੜਾ (ਗੁਰਮੁਖਿ) ਮੈਨੂੰ ਹਰੀ-ਪ੍ਰਭੂ (ਦੀ ਸਿਫ਼ਤਿ-ਸਾਲਾਹ) ਦਾ ਸੁਨੇਹਾ ਦੇਵੇ, ਮੈਂ ਆਪਣਾ ਮਨ ਆਪਣਾ ਹਿਰਦਾ ਉਸ ਦੇ ਹਵਾਲੇ ਕਰਨ ਨੂੰ ਤਿਆਰ ਹਾਂ; ਮੈਂ ਸਦਾ ਉਸ ਨੂੰ ਪੱਖਾ ਝੱਲਣ ਨੂੰ ਤਿਆਰ ਹਾਂ, ਉਸ ਦੀ ਸੇਵਾ ਕਰਨ ਨੂੰ ਤਿਆਰ ਹਾਂ, ਤੇ, ਉਸ ਦੇ ਵਾਸਤੇ ਪਾਣੀ ਢੋਣ ਨੂੰ ਤਿਆਰ ਹਾਂ। ਪਰਮਾਤਮਾ ਦਾ ਜੇਹੜਾ ਭਗਤ ਮੈਨੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਸੁਣਾਏ, ਮੈਂ ਉਸ ਦੀ ਸੇਵਾ ਕਰਨ ਨੂੰ ਸਦਾ ਤਿਆਰ ਹਾਂ ਸਦਾ ਤਿਆਰ ਹਾਂ। ਹੇ ਨਾਨਕ! ਆਖ-) ਧੰਨ ਹੈ ਮੇਰਾ ਗੁਰੂ, ਸ਼ਾਬਾਸ਼ ਹੈ ਮੇਰੇ ਪੂਰੇ ਗੁਰੂ ਨੂੰ, ਜੇਹੜਾ ਮੇਰੇ ਮਨ ਵਿਚ (ਪ੍ਰਭੂ-ਮਿਲਾਪ ਦੀ ਟਿਕੀ ਹੋਈ) ਆਸ ਪੂਰੀ ਕਰਦਾ ਹੈ।੪। ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੂਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਅਰਥ: ਹੇ ਹਰੀ! ਮੈਨੂੰ ਮੇਰਾ ਮਿੱਤਰ ਗੁਰੂ ਮਿਲਾ, ਜਿਸ (ਦੇ ਚਰਨਾਂ) ਵਿਚ ਲੀਨ ਹੋ ਕੇ ਮੈਂ ਹਰਿ-ਨਾਮ ਸਿਮਰਦਾ ਰਹਾਂ, ਗੁਰੂ ਪਾਸੋਂ ਮੈਂ ਹਰਿ-ਮਿਲਾਪ (ਦੀਆਂ ਗੱਲਾਂ) ਪੁੱਛਦਾ ਰਹਾਂ, ਗੁਰੂ ਦੀ ਸੰਗਤਿ ਕਰ ਕੇ ਮੈਂ ਹਰਿ-ਗੁਣ ਗਾਂਦਾ ਰਹਾਂ। (ਗੁਰੂ ਦੇ ਮਿਲਾਪ ਦੀ ਬਰਕਤਿ ਨਾਲ) ਮੈਂ ਸਦਾ ਹੀ ਸਦਾ ਹੀ ਹਰੀ ਦੇ ਗੁਣ ਗਾਂਦਾ ਰਹਾਂ। ਹੇ ਹਰੀ! ਤੇਰਾ ਨਾਮ ਸੁਣ ਕੇ ਮੇਰਾ ਮਨ ਆਤਮਕ ਜੀਵਨ ਪ੍ਰਾਪਤ ਕਰਦਾ ਹੈ। ਹੇ ਨਾਨਕ! ਆਖ-) ਜਦੋਂ ਮੈਨੂੰ ਮੇਰਾ ਮਾਲਕ-ਪ੍ਰਭੂ ਭੁੱਲ ਜਾਂਦਾ ਹੈ, ਉਸ ਵੇਲੇ ਮੇਰੀ ਜਿੰਦ ਆਤਮਕ ਮੌਤੇ ਮਰ ਜਾਂਦੀ ਹੈ।੫। ਹਰਿ ਵੇਖਣ ਕਉ ਸਭੁ ਕੋਈ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਜਪਿ ਹਰਿ ਸੇਤੀ ਰਲਿਆ ॥੬॥੧॥੩॥ --- Send in a voice message: https://podcasters.spotify.com/pod/show/gsjhampur/message

21m
Mar 07
March 06,2024 Hukamnama Sahib

ਧਨਾਸਰੀ ਮਹਲਾ ੫ ॥ ਵਡੇ ਵਡੇ ਰਾਜਨ ਅਰੁ ਭੂਮਨ ਤਾ ਕੀ ਤ੍ਰਿਸਨ ਨ ਬੂਝੀ ॥ ਲਪਟਿ ਰਹੇ ਮਾਇਆ ਰੰਗ ਮਾਤੇ ਲੋਚਨ ਕਛੂ ਨ ਸੂਝੀ ॥੧॥ ਬਿਖਿਆ ਮਹਿ ਕਿਨ ਹੀ ਤ੍ਰਿਪਤਿ ਨ ਪਾਈ ॥ ਜਿਉ ਪਾਵਕੁ ਈਧਨਿ ਨਹੀ ਧ੍ਰਾਪੈ ਬਿਨੁ ਹਰਿ ਕਹਾ ਅਘਾਈ ॥ ਰਹਾਉ ॥ ਦਿਨੁ ਦਿਨੁ ਕਰਤ ਭੋਜਨ ਬਹੁ ਬਿੰਜਨ ਤਾ ਕੀ ਮਿਟੈ ਨ ਭੂਖਾ ॥ ਉਦਮੁ ਕਰੈ ਸੁਆਨ ਕੀ ਨਿਆਈ ਚਾਰੇ ਕੁੰਟਾ ਘੋਖਾ ॥੨॥ ਕਾਮਵੰਤ ਕਾਮੀ ਬਹੁ ਨਾਰੀ ਪਰ ਗ੍ਰਿਹ ਜੋਹ ਨ ਚੂਕੈ ॥ ਦਿਨ ਪ੍ਰਤਿ ਕਰੈ ਕਰੈ ਪਛੁਤਾਪੈ ਸੋਗ ਲੋਭ ਮਹਿ ਸੂਕੈ ॥੩॥ ਹਰਿ ਹਰਿ ਨਾਮੁ ਅਪਾਰ ਅਮੋਲਾ ਅੰਮ੍ਰਿਤੁ ਏਕੁ ਨਿਧਾਨਾ ॥ ਸੂਖੁ ਸਹਜੁ ਆਨੰਦੁ ਸੰਤਨ ਕੈ ਨਾਨਕ ਗੁਰ ਤੇ ਜਾਨਾ ॥੪॥੬॥ ਅਰਥ: ਹੇ ਭਾਈ! ਮਾਇਆ (ਦੇ ਮੋਹ) ਵਿਚ (ਫਸੇ ਰਹਿ ਕੇ) ਕਿਸੇ ਮਨੁੱਖ ਨੇ (ਮਾਇਆ ਵਲੋਂ) ਰੱਜ ਪ੍ਰਾਪਤ ਨਹੀਂ ਕੀਤਾ, ਜਿਵੇਂ ਅੱਗ ਬਾਲਣ ਨਾਲ ਨਹੀਂ ਰੱਜਦੀ। ਪਰਮਾਤਮਾ ਦੇ ਨਾਮ ਤੋਂ ਬਿਨਾ ਮਨੁੱਖ ਕਦੇ ਰੱਜ ਨਹੀਂ ਸਕਦਾ। ਰਹਾਉ। (ਹੇ ਭਾਈ! ਦੁਨੀਆ ਵਿਚ) ਵੱਡੇ ਵੱਡੇ ਰਾਜੇ ਹਨ, ਵੱਡੇ ਵੱਡੇ ਜ਼ਿਮੀਦਾਰ ਹਨ, (ਮਾਇਆ ਵਲੋਂ) ਉਹਨਾਂ ਦੀ ਤ੍ਰਿਸ਼ਨਾ ਕਦੇ ਭੀ ਨਹੀਂ ਮੁੱਕਦੀ ਉਹ ਮਾਇਆ ਦੇ ਕੌਤਕਾਂ ਵਿਚ ਮਸਤ ਰਹਿੰਦੇ ਹਨ, ਮਾਇਆ ਨਾਲ ਚੰਬੜੇ ਰਹਿੰਦੇ ਹਨ। (ਮਾਇਆ ਤੋਂ ਬਿਨਾ) ਹੋਰ ਕੁਝ ਉਹਨਾਂ ਨੂੰ ਅੱਖੀਂ ਦਿੱਸਦਾ ਹੀ ਨਹੀਂ।੧। ਹੇ ਭਾਈ! ਜੇਹੜਾ ਮਨੁੱਖ ਹਰ ਰੋਜ਼ ਸੁਆਦਲੇ ਖਾਣੇ ਖਾਂਦਾ ਰਹਿੰਦਾ ਹੈ, ਉਸ ਦੀ (ਸੁਆਦਲੇ ਖਾਣਿਆਂ ਦੀ) ਭੁੱਖ ਕਦੇ ਨਹੀਂ ਮੁੱਕਦੀ। (ਸੁਆਦਲੇ ਖਾਣਿਆਂ ਦੀ ਖ਼ਾਤਰ) ਉਹ ਮਨੁੱਖ ਕੁੱਤੇ ਵਾਂਗ ਦੌੜ-ਭੱਜ ਕਰਦਾ ਰਹਿੰਦਾ ਹੈ, ਚਾਰੇ ਪਾਸੇ ਭਾਲਦਾ ਫਿਰਦਾ ਹੈ।੨। ਹੇ ਭਾਈ! ਕਾਮ-ਵੱਸ ਹੋਏ ਵਿਸ਼ਈ ਮਨੁੱਖ ਦੀਆਂ ਭਾਵੇਂ ਕਿਤਨੀਆਂ ਹੀ ਇਸਤ੍ਰੀਆਂ ਹੋਣ, ਪਰਾਏ ਘਰ ਵਲ ਉਸ ਦੀ ਮੰਦੀ ਨਿਗਾਹ ਫਿਰ ਭੀ ਨਹੀਂ ਹਟਦੀ। ਉਹ ਹਰ ਰੋਜ਼ (ਵਿਸ਼ੇ-ਪਾਪ) ਕਰਦਾ ਹੈ, ਤੇ, ਪਛੁਤਾਂਦਾ (ਭੀ) ਹੈ। ਸੋ, ਇਸ ਕਾਮ-ਵਾਸਨਾ ਵਿਚ ਅਤੇ ਪਛੁਤਾਵੇ ਵਿਚ ਉਸ ਦਾ ਆਤਮਕ ਜੀਵਨ ਸੁੱਕਦਾ ਜਾਂਦਾ ਹੈ।੩। ਹੇ ਭਾਈ! ਪਰਮਾਤਮਾ ਦਾ ਨਾਮ ਹੀ ਇਕ ਐਸਾ ਬੇਅੰਤ ਤੇ ਕੀਮਤੀ ਖ਼ਜ਼ਾਨਾ ਹੈ ਜੇਹੜਾ ਆਤਮਕ ਜੀਵਨ ਦੇਂਦਾ ਹੈ, (ਇਸ ਨਾਮ-ਖ਼ਜ਼ਾਨੇ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ-ਘਰ ਵਿਚ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਸੁਖ ਆਨੰਦ ਬਣਿਆ ਰਹਿੰਦਾ ਹੈ। ਪਰ, ਹੇ ਨਾਨਕ! ਗੁਰੂ ਪਾਸੋਂ ਹੀ ਇਸ ਖ਼ਜ਼ਾਨੇ ਦੀ ਜਾਣ-ਪਛਾਣ ਪ੍ਰਾਪਤ ਹੁੰਦੀ ਹੈ।੪।੬। DHANAASAREE, FIFTH MEHL: The desires of the greatest of the great kings and landlords cannot be satisfied. They remain engrossed in Maya, intoxicated with the pleasures of their wealth; their eyes see nothing else at all. || 1 || No one has ever found satisfaction in sin and corruption. The flame is not satisfied by more fuel; how can one be satisfied without the Lord? || Pause || Day after day, he eats his meals with many different foods, but his hunger is not eradicated. He runs around like a dog, searching in the four directions. || 2 || The lustful, lecherous man desires many women, and he never stops peeking into the homes of others. Day after day, he commits adultery again and again, and then he regrets his actions; he wastes away in misery and greed. || 3 || The Name of the Lord, Har, Har, is incomparable and priceless; it is the treasure of Ambrosial Nectar. The Saints abide in peace, poise and bliss; O Nanak, through the Guru, this is known. || 4 || 6 || --- Send in a voice message: https://podcasters.spotify.com/pod/show/gsjhampur/message

6m
Mar 06
March 05,2024 Hukamnama Sahib

ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ ॥ ਜਿਉ ਮਧੁ ਮਾਖੀ ਤਿਉ ਸਠੋਰਿ ਰਸੁ ਜੋਰਿ ਜੋਰਿ ਧਨੁ ਕੀਆ ॥ ਮਰਤੀ ਬਾਰ ਲੇਹੁ ਲੇਹੁ ਕਰੀਐ ਭੂਤੁ ਰਹਨ ਕਿਉ ਦੀਆ ॥੨॥ ਦੇਹੁਰੀ ਲਉ ਬਰੀ ਨਾਰਿ ਸੰਗਿ ਭਈ ਆਗੈ ਸਜਨ ਸੁਹੇਲਾ ॥ ਮਰਘਟ ਲਉ ਸਭੁ ਲੋਗੁ ਕੁਟੰਬੁ ਭਇਓ ਆਗੈ ਹੰਸੁ ਅਕੇਲਾ ॥੩॥ ਕਹਤੁ ਕਬੀਰ ਸੁਨਹੁ ਰੇ ਪ੍ਰਾਨੀ ਪਰੇ ਕਾਲ ਗ੍ਰਸ ਕੂਆ ॥ ਝੂਠੀ ਮਾਇਆ ਆਪੁ ਬੰਧਾਇਆ ਜਿਉ ਨਲਨੀ ਭ੍ਰਮਿ ਸੂਆ ॥੪॥੨॥ ਅਰਥ: (ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ।੧। ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ? ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ?।੧।ਰਹਾਉ। ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ) । ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ।੨। ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ, ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ।੩। ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ) । ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ।੪।੨। ਸ਼ਬਦ ਦਾ ਭਾਵ: ਮਾਇਆ ਦਾ ਮਾਣ ਕੂੜਾ ਹੈ, ਕਿਸੇ ਚੀਜ਼ ਨਾਲ ਭੀ ਸਾਥ ਸਦਾ ਨਹੀਂ ਨਿਭਦਾ। ਮਾਇਆ ਦਾ ਮੋਹ ਸਗੋਂ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ, ਜਿਵੇਂ ਨਲਨੀ ਨਾਲ ਚੰਬੜ ਕੇ ਤੋਤਾ ਬਿਗਾਨੀ ਕੈਦ ਵਿਚ ਫਸਦਾ ਹੈ। RAAG SORAT’H, THE WORD OF DEVOTEE KABEER JEE, FIRST HOUSE: ONE UNIVERSAL CREATOR GOD. BY THE GRACE OF THE TRUE GURU: When the body is burnt, it turns to ashes; if it is not cremated, then it is eaten by armies of worms. The unbaked clay pitcher dissolves, when water is poured into it; this is also the nature of the body. || 1 || Why, O Siblings of Destiny, do you strut around, all puffed up with pride? Have you forgotten those days, when you were hanging, face down, for ten months? || 1 || Pause || Like the bee which collects honey, the fool eagerly gathers and collects wealth. At the time of death, they shout, “Take him away, take him away! Why leave a ghost lying around?” || 2 || His wife accompanies his to the threshold, and his friends and companions beyond. All the people and relatives go as far as the cremation grounds, and then, the soul-swan goes on alone. || 3 || Says Kabeer, listen, O mortal being: you have been seized by Death, and you have fallen into the deep, dark pit. You have entangled yourself in the false wealth of Maya, like the parrot caught in the trap. || 4 || 2 || --- Send in a voice message: https://podcasters.spotify.com/pod/show/gsjhampur/message

7m
Mar 05
March 04,2024 Hukamnama Sahib

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥ ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥ ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥ ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥ ਅਰਥ: ਜੋ ਸੰਤ ਜਨ ਗੋਪਾਲ-ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ। ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ-ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ। ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ।੨। :ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈ ਕੇ ਸਾਰੇ ਜੀਵ (ਦੁਨੀਆ ਦੀ ਤਪਸ਼ ਤੋਂ) ਬਚ ਜਾਂਦੇ ਹਨ। ਗੋਬਿੰਦ ਦੀ ਵਡਿਆਈ ਸੁਣ ਕੇ (ਬੰਦਗੀ ਵਾਲਿਆਂ ਦੇ) ਮਨ ਨਿਡਰ ਹੋ ਜਾਂਦੇ ਹਨ। ਉਹ ਪ੍ਰਭੂ ਦਾ ਨਾਮ-ਧਨ ਇਕੱਠਾ ਕਰਦੇ ਹਨ ਤੇ ਉਸ ਧਨ ਵਿਚ ਕਦੇ ਘਾਟਾ ਨਹੀਂ ਪੈਂਦਾ। ਅਜੇਹੇ ਗੁਰਮੁਖਾਂ ਦੀ ਸੰਗਤਿ ਬੜੇ ਭਾਗਾਂ ਨਾਲ ਮਿਲਦੀ ਹੈ, ਇਹ ਸੰਤ ਜਨ ਅੱਠੇ ਪਹਿਰ ਪ੍ਰਭੂ ਨੂੰ ਸਿਮਰਦੇ ਹਨ ਤੇ ਸਦਾ ਪ੍ਰਭੂ ਦਾ ਜਸ ਸੁਣਦੇ ਹਨ।੧੭। SHALOK: The Merciful Lord is the Savior of the Saints; their only support is to sing the Kirtan of the Lord’s Praises. One becomes immaculate and pure, by associating with the Saints, O Nanak, and taking the Protection of the Transcendent Lord. || 1 || The burning of the heart is not dispelled at all, by sandalwood paste, the moon, or the cold season. It only becomes cool, O Nanak, by chanting the Name of the Lord. || 2 || PAUREE: Through the Protection and Support of the Lord’s lotus feet, all beings are saved. Hearing of the Glory of the Lord of the Universe, the mind becomes fearless. Nothing at all is lacking, when one gathers the wealth of the Naam. The Society of the Saints is obtained, by very good deeds. Twenty-four hours a day, meditate on the Lord, and listen continually to the Lord’s Praises. || 17 || --- Send in a voice message: https://podcasters.spotify.com/pod/show/gsjhampur/message

7m
Mar 04